ਬਠਿੰਡਾ(ਪਾਇਲ)-ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਮਾਨਸਾ ਮਾਰਗ 'ਤੇ ਜੋਗਾ ਨਗਰ ਦੀ ਗਲੀ ਨੰਬਰ 1 ਵਿਖੇ ਸਥਿਤ ਇਕ ਕਮਰੇ 'ਚ ਕਿਰਾਏ 'ਤੇ ਰਹਿੰਦੇ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਮਕਾਨ ਮਾਲਕਾਂ ਨੇ ਇਸ ਦੀ ਸੂਚਨਾ ਪੁਲਸ ਅਤੇ ਸਹਾਰਾ ਜਨਸੇਵਾ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਘਰ 'ਚ ਇਕੱਲਾ ਹੀ ਰਹਿੰਦਾ ਸੀ ਅਤੇ ਉਸ ਦਾ ਕੋਈ ਨਹੀਂ ਸੀ। ਪੁਲਸ ਨੇ ਲੋੜੀਂਦੀ ਕਾਰਵਾਈ ਕਰ ਕੇ ਸੰਸਥਾ ਦੀ ਮਦਦ ਨਾਲ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਈ। ਮ੍ਰਿਤਕ ਦੀ ਪਛਾਣ ਰਘਵੀਰ ਸਿੰਘ ਪੁੱਤਰ ਚਰਨ ਸਿੰਘ ਦੇ ਤੌਰ 'ਤੇ ਹੋਈ। ਸੰਸਥਾ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਉਕਤ ਦੀ ਮੌਤ ਗਰਮੀ ਕਾਰਨ ਹੋਣ ਦੀ ਸੰਭਾਵਨ ਹੈ, ਜਦੋਕਿ ਅਸਲੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ 'ਚ ਹੀ ਹੋ ਸਕੇਗਾ।
177 ਗ੍ਰਾਮ ਨਸ਼ੀਲੇ ਪਾਊਡਰ ਸਣੇ ਔਰਤ ਸਮੇਤ 4 ਕਾਬੂ
NEXT STORY