ਬਠਿੰਡਾ(ਸੁਖਵਿੰਦਰ)-ਰੇਲ ਗੱਡੀ ਨਾਲ ਟਕਰਾਉਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਹਨੂਮਾਨਗੜ੍ਹ ਰੇਲਵੇ ਲਾਈਨ 'ਤੇ ਇਕ ਵਿਅਕਤੀ ਰੇਲ ਗੱਡੀ ਨਾਲ ਟਕਰਾ ਕੇ ਬੁਰੀ ਤਰ੍ਹਾਂ ਕੁਚਲਿਆ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਗੌਤਮ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਵਰਕਰਾਂ ਵੱਲੋਂ ਪੁਲਸ ਦੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਕੋਲ ਅਜਿਹੀ ਕੋਈ ਵਸਤੂ ਨਹੀਂ ਮਿਲੀ, ਜਿਸ ਤੋਂ ਉਸਦੀ ਸ਼ਨਾਖ਼ਤ ਹੋ ਸਕੇ। ਫਿਲਹਾਲ ਸੰਸਥਾ ਵੱਲੋਂ ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਰਿਆਣਾ ਸ਼ਰਾਬ ਅਤੇ ਪੋਸਤ ਸਣੇ 2 ਗ੍ਰਿਫ਼ਤਾਰ
NEXT STORY