ਜਲੰਧਰ, (ਮਹੇਸ਼)- ਕੈਂਟ 'ਚ ਐਤਵਾਰ ਦੁਪਹਿਰ ਨੂੰ ਕੂਲਰ ਚਲਾਉਂਦੇ ਸਮੇਂ ਫੌਜੀ ਦੀ ਪਤਨੀ ਨੂੰ ਕਰੰਟ ਲੱਗ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਕੈਂਟ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਨੀਰਜ (25) ਪਤਨੀ ਸ਼ਤਰੂਘਨ ਵਾਸੀ ਮੁਹੱਲਾ ਨੰ. 21 ਜਲੰਧਰ ਕੈਂਟ ਵਜੋਂ ਹੋਈ ਹੈ।
ਮ੍ਰਿਤਕਾ ਦੇ ਪਤੀ ਸ਼ਤਰੂਘਨ ਨੇ ਪੁਲਸ ਨੂੰ ਦੱਸਿਆ ਕਿ ਉਹ ਮੂਲ ਤੌਰ 'ਤੇ ਯੂ. ਪੀ. ਦੇ ਰਹਿਣ ਵਾਲੇ ਹਨ ਤੇ ਕੁਝ ਮਹੀਨੇ ਪਹਿਲਾਂ ਹੀ ਉਸ ਦੀ ਪੋਸਟਿੰਗ ਜਲੰਧਰ ਹੋਈ। ਉਹ ਮੁਹੱਲੇ 'ਚ ਕਿਰਾਏ ਦੇ ਮਕਾਨ 'ਚ ਰਹਿਣ ਲੱਗੇ। ਉਸ ਨੇ ਦੱਸਿਆ ਕਿ ਉਹ ਘਰ ਦੀ ਦੂਜੀ ਮੰਜ਼ਿਲ 'ਤੇ ਆਪਣੀ ਪਤਨੀ ਤੇ 11 ਮਹੀਨੇ ਦੇ ਬੇਟੇ ਸਮੇਤ ਰਹਿੰਦਾ ਸੀ। ਉਹ ਅੱਜ ਦੁਪਹਿਰ ਸਮੇਂ ਹੇਠਾਂ ਮੋਟਰ ਚਲਾਉਣ ਗਿਆ ਤੇ ਇਸ ਦੌਰਾਨ ਉਸ ਦੀ ਪਤਨੀ ਨੀਰਜ ਜਦੋਂ ਕੂਲਰ ਚਲਾਉਣ ਲੱਗੀ ਤਾਂ ਉਸ ਨੂੰ ਕਰੰਟ ਲੱਗ ਗਿਆ। ਉਹ ਛੱਤ 'ਤੇ ਗਿਆ ਤਾਂ ਉਸ ਦੀ ਪਤਨੀ ਜ਼ਮੀਨ 'ਤੇ ਡਿੱਗੀ ਪਈ ਸੀ। ਉਹ ਉਸ ਨੂੰ ਹਸਪਤਾਲ ਲੈ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇੰਸਪੈਕਟਰ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਕੱਲ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, ਲੋਕਾਂ ਨੇ ਮਾਣਿਆ ਆਨੰਦ
NEXT STORY