ਪਠਾਨਕੋਟ(ਸ਼ਾਰਦਾ)-ਹਿਮਾਚਲ ਪ੍ਰਦੇਸ਼ ਦੀ ਪੁਲਸ ਚੌਕੀ ਡਮਟਾਲ ਅਧੀਨ ਪੈਂਦੇ ਨੈਸ਼ਨਲ ਹਾਈਵੇ 'ਤੇ ਸੰਗੇੜ ਪੁਲ ਕੋਲੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਸ਼ਨਾਖਤ ਮਨੋਹਰ ਮਸੀਹ ਪੁੱਤਰ ਤਰਸੇਮ ਮਸੀਹ (19) ਪਿੰਡ ਨੌਸ਼ਹਿਰਾ (ਗੁਰਦਾਸਪੁਰ) ਵਜੋਂ ਹੋਈ। ਸ਼ਨਾਖਤ ਉਸ ਦੀ ਜੇਬ ਵਿਚੋਂ ਮਿਲੇ ਉਸ ਦੇ ਆਧਾਰ ਕਾਰਡ ਤੋਂ ਹੋਈ ਹੈ। ਡਮਟਾਲ ਪੁਲਸ ਚੌਕੀ ਦੇ ਮੁਖੀ ਅਜੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ 'ਤੇ ਡਮਟਾਲ ਸੰਗੇੜ ਪੁਲ ਦੇ ਥੱਲੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ, ਜਿਸ 'ਤੇ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਦੱਸਿਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋਈ ਜਾਪਦੀ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਨੂਰਪੁਰ ਭੇਜ ਦਿੱਤਾ ਹੈ ਅਤੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ ਹੈ।
ਪੰਜਾਬ ਸਰਕਾਰ ਸਾਕਾਰ ਕਰੇਗੀ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਸੁਪਨਾ : ਅਰੋੜਾ
NEXT STORY