ਫ਼ਰੀਦਕੋਟ, (ਹਾਲੀ)-ਜ਼ਿਲੇ ਦੇ ਪਿੰਡ ਢੀਮਾਂਵਾਲੀ ਵਿਚ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜਗਦੀਪ ਸਿੰਘ ਨੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਆਪਣੀ ਧਾਕ ਜਮਾਈ ਸੀ ਅਤੇ ਹੁਣ ਕਬੱਡੀ ਤੋਂ ਸੰਨਿਆਸ ਲੈ ਕੇ ਆਪਣਾ ਖੇਤੀਬਾਡ਼ੀ ਦਾ ਕੰਮ ਸੰਭਾਲ ਰਿਹਾ ਸੀ। ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਉਹ ਆਪਣੇ ਖੇਤ ਵਿਚ ਲੱਗੀ ਪਾਣੀ ਵਾਲੀ ਮੋਟਰ ਚਲਾਉਣ ਲਈ ਗਿਆ ਅਤੇ ਜਦੋਂ ਮੋਟਰ ਨਹੀਂ ਚੱਲੀ ਤਾਂ ਉਸ ਨੇ ਮੋਟਰ ਨੂੰ ਹੱਥ ਲਾ ਕੇ ਦੇਖਣ ਦੀ ਕੋਸ਼ਿਸ਼ ਕੀਤੀ ਅਤੇ ਮੋਟਰ ਸ਼ਾਰਟ ਹੋਣ ਕਾਰਨ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਜਗਦੀਪ ਤਿੰਨ ਵਾਰ ਇੰਗਲੈਂਡ ਅਤੇ ਦੋ ਵਾਰ ਕੈਨੇਡਾ ਵਿਚ ਖੇਡ ਚੁੱਕਾ ਹੈ। ਇਸ ਤੋਂ ਇਲਾਵਾ ਕੈਨੇਡਾ ਵਿਚ ਕਬੱਡੀ ਵਰਲਡ ਕੱਪ ਵੀ ਖੇਡ ਚੁੱਕਾ ਹੈ ਅਤੇ ਆਪਣੇ ਦੇਸ਼ ਵਿਚ ਵੀ ਕਈ ਮੁਕਾਬਲੇ ਜਿੱਤ ਚੁੱਕਾ ਹੈ। ਇਸ ਮੌਕੇ ਜਾਂਚ ਅਧਿਕਾਰੀ ਲਕਸ਼ਮਣ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਦੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ
NEXT STORY