ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਥਾਣਾ ਬਹਿਰਾਮਪੁਰ ਪੁਲਸ ਨੇ ਦਰਿਆ ’ਚ ਆਏ ਪਾਣੀ ਨੂੰ ਵੇਖਣ ਗਏ ਇਕ ਵਿਅਕਤੀ ਦੀ ਲਾਸ਼ ਦੇਰ ਸ਼ਾਮ ਮੱਲਿਆਂ ਵਾਲੇ ਪੁਲ ਤੋਂ ਬਰਾਮਦ ਹੋਣ ’ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਸ ਸਬੰਧੀ ਥਾਣਾ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਨਰੇਸ਼ ਕੁਮਾਰ ਪੁੱਤਰ ਸਵ. ਕਰਮ ਚੰਦ ਵਾਸੀ ਬਾਊਪੁਰ ਜੱਟਾਂ ਥਾਣਾ ਦੋਰਾਂਗਲਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਬਲਵਿੰਦਰ ਨਾਥ ਉਰਫ ਸੋਨੂੰ (35) 12 ਮਈ ਨੂੰ 3 ਵਜੇ ਮੈਨੂੰ ਤੇ ਆਪਣੀ ਮਾਤਾ ਸੁਦੇਸ਼ ਕੁਮਾਰੀ ਨੂੰ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਮੈਂ ਪਿੰਡ ਮਰਾੜਾ ਸਾਈਡ ਦਰਿਆ 'ਚ ਆਇਆ ਹੋਇਆ ਪਾਣੀ ਵੇਖਣ ਜਾ ਰਿਹਾ ਹਾਂ ਪਰ ਉਹ ਦੇਰ ਰਾਤ ਤੱਕ ਵੀ ਘਰ ਵਾਪਸ ਨਹੀਂ ਆਇਆ।
ਇਹ ਵੀ ਪੜ੍ਹੋ : ਵਿਆਹ 'ਚ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਸਮੇਤ 6 ਖ਼ਿਲਾਫ਼ FIR ਦਰਜ
ਪੁਲਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਇਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਮੁੰਡਾ ਮੱਲਿਆਂ ਵਾਲੇ ਪੁਲ ਦੇ ਥੱਲੇ ਡੁੱਬਾ ਪਿਆ ਹੈ, ਜਿਸ ’ਤੇ ਇਨ੍ਹਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਅਸੀਂ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ 'ਚ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਸਮੇਤ 6 ਖ਼ਿਲਾਫ਼ FIR ਦਰਜ
NEXT STORY