ਫਿਰੋਜ਼ਪੁਰ (ਕੁਮਾਰ) : ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਨਾਲ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੇ ਮੋਟਰਸਾਈਕਲ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਵੀਰ ਸਿੰਘ (50 ਸਾਲ) ਪੁੱਤਰ ਜੋਗਿੰਦਰ ਸਿੰਘ ਵਾਸੀ ਫੱਤੂਵਾਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਹਾਦਸੇ ਦੇ ਸਬੰਧ ਵਿੱਚ ਥਾਣਾ ਮਮਦੋਟ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਕਰਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗਹਿਣਾ ਰਾਮ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਮੇਸ਼ ਸਿੰਘ ਪੁੱਤਰ ਵੀਰ ਸਿੰਘ ਵਾਸੀ ਫੱਤੂਵਾਲਾ ਨੇ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਇਕ ਜਨਵਰੀ, 2026 ਨੂੰ ਉਸਦਾ ਪਿਤਾ ਆਪਣੇ ਘਰ ਤੋਂ ਖੇਤ ਜਾ ਰਿਹਾ ਸੀ ਤਾਂ ਕਰਨਦੀਪ ਸਿੰਘ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆਪਣਾ ਮੋਟਰਸਾਈਕਲ ਚਲਾਉਂਦੇ ਹੋਏ ਵੀਰ ਸਿੰਘ ਨਾਲ ਹਾਦਸਾ ਕਰ ਦਿੱਤਾ। ਹਾਦਸੇ ਵਿੱਚ ਵੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸਦੀ 20 ਫਰਵਰੀ 2026 ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕਰਨਦੀਪ ਸਿੰਘ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ
NEXT STORY