ਬਠਿੰਡਾ (ਸੁਖਵਿੰਦਰ) : ਸਥਾਨਕ ਜੋਗਾਨੰਦ ਰੋਡ ਪੁਲ 'ਤੇ ਇੱਕ ਅਣਪਛਾਤੇ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਦਿੱਤੀ। ਉੱਥੇ ਖੜ੍ਹੇ ਕੁੱਝ ਨੌਜਵਾਨਾਂ ਨੇ ਤੁਰੰਤ ਉਸ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਅਤੇ ਸਹਾਰਾ ਜਨ ਸੇਵਾ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਸਹਾਰਾ ਵਰਕਰ ਵਿੱਕੀ ਕੁਮਾਰ ਜੋਗਾਨੰਦ ਪੁਲ 'ਤੇ ਪਹੁੰਚੇ ਅਤੇ ਗੰਭੀਰ ਹਾਲਤ 'ਚ ਵਿਅਕਤੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ।
ਡਿਊਟੀ 'ਤੇ ਮੌਜੂਦ ਡਾਕਟਰ ਨੇ ਤੁਰੰਤ ਵਿਅਕਤੀ ਦੀ ਜਾਂਚ ਕੀਤੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪਾਸੋਂ ਅਜਿਹੇ ਕੋਈ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰ ਸਕਣ। ਮ੍ਰਿਤਕ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿਚ ਰੱਖ ਦਿੱਤਾ ਹੈ ਅਤੇ ਉਸਦੀ ਪਛਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
NEXT STORY