ਅਬੋਹਰ (ਸੁਨੀਲ ਭਾਰਦਵਾਜ) : ਅੱਜ ਸਵੇਰੇ ਸਬ-ਡਵੀਜ਼ਨ ਦੇ ਆਲਮਗੜ੍ਹ ਪਿੰਡ ਨੇੜੇ ਟਰੇਨ ਤੋਂ ਡਿੱਗਣ ਨਾਲ ਇੱਕ ਬਜ਼ੁਰਗ ਵਿਅਕਤੀ ਦੀ ਦੁਖਦਾਈ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਪੁਲਸ ਮੌਕੇ ’ਤੇ ਪਹੁੰਚੀ ਅਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਮ੍ਰਿਤਕ ਰੂਪਨਗਰ ਬਰੇਂਕਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਆਲਮਗੜ੍ਹ ਅਤੇ ਢਾਣੀ ਚਿਰਾਗ ਨੇੜੇ ਰੇਲਵੇ ਲਾਈਨਾਂ ’ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ।
ਸੂਚਨਾ ਮਿਲਣ ’ਤੇ ਉਹ ਅਤੇ ਉਨ੍ਹਾਂ ਦੇ ਸਾਥੀ ਮੋਨੂੰ ਗਰੋਵਰ ਮੌਕੇ ’ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਜੀਆਰਪੀ ਦੇ ਜਤਿੰਦਰ ਸਿੰਘ ਆਪਣੀ ਟੀਮ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਆਧਾਰ ਕਾਰਡ ਤੋ ਉਸਦੀ ਪਛਾਣ ਚੰਨਣ ਲਾਲ, ਰੂਪਨਗਰ ਬਰੇਂਕਾ ਦਾ ਰਹਿਣ ਵਾਲਾ, ਲਗਭਗ 70 ਸਾਲ ਵਜੋਂ ਹੋਈ। ਫਿਰ ਪੁਲਿਸ ਨੇ ਉਸਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖ ਦਿੱਤਾ।
ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ
NEXT STORY