ਫਿਰੋਜ਼ਪੁਰ (ਆਨੰਦ) : ਥਾਣਾ ਘੱਲ ਖੁਰਦ ਵਿਖੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਪੁਲਸ ਨੇ ਇਕ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਛਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਜਰਨੈਲ ਸਿੰਘ ਉਰਫ਼ ਚੰਨਾ ਵਾਸੀ ਪਿੰਡ ਸਰਾਂਵਾਲੀ ਜ਼ਿਲ੍ਹਾ ਫਿਰੋਜ਼ਪੁਰ ਮੁਦਕੀ ਤੋਂ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ।
ਰਸਤੇ ਵਿਚ ਸਾਹਮਣੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ ਜਿਸਨੂੰ ਕੇਵਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਭਾਂਗਰ ਜ਼ਿਲ੍ਹਾ ਫ਼ਿਰੋਜ਼ਪੁਰ ਚਲਾ ਰਿਹਾ ਸੀ, ਨੇ ਉਸਦੇ ਪਤੀ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਉਸ ਦੇ ਪਤੀ ਜਰਨੈਲ ਸਿੰਘ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
NEXT STORY