ਗੁਰੂਹਰਸਹਾਏ (ਆਵਲਾ) : ਸ਼ਹਿਰ ਦੇ ਨਾਲ ਲੱਗਦੇ ਪਿੰਡ ਰੁਕਣਾ ਬੌਦਲਾਂ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਮਰੀਜ਼ ਦੀ ਉਮਰ ਕਰੀਬ 54 ਸਾਲ ਸੀ। ਸਰਕਾਰੀ ਸੂਤਰਾਂ ਅਨੁਸਾਰ ਬੀਤੇ ਦਿਨੀ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਰੁਕਣਾ ਬੋਦਲਾ ਦੇ ਇਕ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੇਟਵਿ ਆਈ ਸੀ। ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲੇਜ 'ਚ ਕੋਰੋਨਾ ਵਾਇਰਸ ਦੇ ਵਾਰਡ 'ਚ ਦਾਖ਼ਲ ਕਰਵਾਇਆ ਗਿਆ। ਹਸਪਤਾਲ 'ਚ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ, ਜਿਸਦੇ ਚਲਦਿਆ ਮ੍ਰਿਤਕ ਦੇ ਪਿੰਡ ਰੁਕਣਾ ਬੋਦਲਾ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਅੰਤਿਮ ਸੰਸਕਾਰ ਕੀਤਾ ਗਿਆ। ਸਿਹਤ ਮਹਿਕਮੇ ਦੀ ਟੀਮ ਨੇ ਪੀ. ਪੀ. ਕਿੱਟ ਪਾ ਕੇ ਮ੍ਰਿਤਕ ਵਿਅਕਤੀ ਦਾ ਅੰਤਿਮ ਸੰਸਕਾਰ ਕਰਵਾਇਆ। ਅੰਤਿਮ ਸੰਸਕਾਰ ਕਰਵਾਉਣ ਗਈ ਸਿਹਤ ਮਹਿਕਮੇ ਦੀ ਟੀਮ ਦੇ ਨਾਲ ਕਈ ਸਰਕਾਰੀ ਮਹਿਕਮੇ ਦੇ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਕੁਸ਼ਟ ਆਸ਼ਰਮ ਦੇ ਲੋਕਾਂ ਸਮੇਤ 66 ਦੀ ਰਿਪੋਰਟ ਪਾਜ਼ੇਟਿਵ, 1 ਦੀ ਮੌਤ
ਫਿਰੋਜ਼ਪੁਰ-ਫਾਜ਼ਿਲਕਾ 'ਚ ਦੋ ਦਿਨਾਂ 'ਚ ਕੋਰੋਨਾ ਨਾਲ 7 ਹੋਰ ਮੌਤਾਂ
ਦੋ ਦਿਨਾਂ ਦੌਰਾਨ ਜ਼ਿਲ੍ਹੇ ਵਿਚ ਕੋਰੋਨਾ ਨਾਲ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਸਿਵਲ ਸਰਜਨ ਡਾ. ਜੁਗਲ ਕਿਸ਼ੌਰ ਨੇ ਦੱਸਿਆ ਕਿ ਦੋ ਦਿਨਾਂ ਦੌਰਾਨ ਜ਼ਿਲ੍ਹੇ ਦੇ 110 ਹੋਰ ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪਾਜ਼ੇਟਿਵ ਪਾਏ ਗਏ ਰੋਗੀਆਂ ਨੂੰ ਹੋਮ ਆਈਸੋਲੇਸ਼ਨ 'ਚ ਰਹਿਣ ਜਾਂ ਆਈਸੋਲੇਸ਼ਨ ਵਾਰਡ 'ਚ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਦੇ 949 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨਾਂ 'ਚੋਂ 447 ਠੀਕ ਹੋ ਚੁੱਕੇ ਹਨ, ਜਦਕਿ ਐਕਟਿਵ ਰੋਗੀਆਂ ਦੀ ਗਿਣਤੀ 487 ਹੈ। ਜ਼ਿਲ੍ਹੇ ਦੇ 16 ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਚੁੱਕੀ ਹੈ। ਪ੍ਰਸ਼ਾਸਨ ਵਲੋਂ ਆਪਣੀ ਦੇਖ-ਰੇਖ 'ਚ ਚਾਰਾਂ ਕੋਰੋਨਾ ਰੋਗ ਨਾਲ ਮ੍ਰਿਤਕਾਂ ਦਾ ਦਾਹ ਸਸਕਾਰ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕਪੂਰਥਲਾ: ਡਾਕਘਰ 'ਚ ਕੰਮ ਕਰਦੀ ਬੀਬੀ ਸਣੇ 17 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
ਵਧ ਰਹੀ ਮਹਾਮਾਰੀ ਤੋਂ ਬਚਣ ਲਈ ਲੋਕ ਲਾਪ੍ਰਵਾਹੀ ਨਾ ਵਰਤਣ
ਇਸ ਸਮੇਂ ਪੂਰੇ ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਆਉਣ ਵਾਲੇ ਕੇਸਾਂ ਦੀ ਗਿਣਤੀ 25 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। ਅੱਜ ਜੋ ਹਾਲਾਤ ਸਾਡੇ ਦੇਸ਼ ਦੇ ਹਨ, ਸਭਨਾ ਲਈ ਹੀ ਖਤਰੇ ਦੀ ਘੰਟੀ ਵਰਗੇ ਬਣਦੇ ਜਾ ਰਹੇ ਹਨ। ਸੈਂਕੜਿਆਂ ਦੀ ਤਾਦਾਦ 'ਚ ਨਿੱਤ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਜਦੋਂ ਇਸ ਬਾਰੇ ਲੋਕਾਂ ਦੇ ਵਿਚਾਰ ਜਾਨਣੇ ਚਾਹੇ ਤਾਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਲੋਕਾਂ ਦੇ ਇਹ ਗੱਲ ਵੀ ਸਮਝੋ ਬਾਹਰ ਹੁੰਦੀ ਜਾ ਰਹੀ ਹੈ ਕਿ ਕਿਸੇ ਵਿਅਕਤੀ ਦਾ ਕੋਰੋਨਾ ਪਾਜ਼ੇਟਿਵ ਆਉਣ ਅਤੇ ਫਿਰ ਬਿਨਾਂ ਕਿਸੇ ਦਵਾਈ ਦੇ ਠੀਕ ਹੋ ਕੇ ਘਰ ਆ ਜਾਣਾ ਕਿਵੇਂ ਸੰਭਵ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਾਇਦ ਇਸੇ ਕਰ ਕੇ ਬਹੁਤੇ ਲੋਕ ਇਸ ਕੋਰੋਨਾ ਵਾਇਰਸ ਨੂੰ ਅਜੇ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਲਾਪ੍ਰਵਾਹੀ ਵਰਤਦੇ ਹੋਏ ਵਿਚਰਦੇ ਦਿਖਾਈ ਦੇ ਰਹੇ ਹਨ। ਜਦੋਂ ਕਿ ਮਹਾਮਾਰੀ ਦੇ ਦਿਨੋਂ-ਦਿਨ ਵੱਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਬਿਨਾਂ ਕੰਮ ਤੋਂ ਆਪਣੇ ਘਰਾਂ ਤੋਂ ਬਾਹਰ ਨਾ ਜਾਈਏ ਅਤੇ ਜੇਕਰ ਕਿਸੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਵੀ ਪਵੇ ਤਾਂ ਮਾਸਕ ਪਾ ਕੇ, ਆਪਣੇ ਨੱਕ-ਮੂੰਹ ਨੂੰ ਢੱਕ ਕੇ ਬਾਹਰ ਨਿੱਕਲੀਏ ਅਤੇ ਆਪਣੇ ਆਸ-ਪਾਸ ਅਤੇ ਹੱਥਾਂ ਦੀ ਸਫਾਈ ਵੱਲ ਪੂਰਾ ਧਿਆਨ ਦੇਈਏ, ਤਾਂ ਜੋ ਅਸੀਂ ਆਪਣਾ ਅਤੇ ਆਪਣੇ ਮਿਲਣ-ਜੁਲਣ ਵਾਲਿਆਂ ਨੂੰ ਇਸ ਕੋਰੋਨਾ ਮਹਾਮਰੀ ਦੇ ਪ੍ਰਕੋਪ ਤੋਂ ਬਚਾਅ ਸਕੀਏ।
ਕੈਪਟਨ ਦੀ ਕੈਬਨਿਟ 'ਤੇ ਕੋਰੋਨਾ ਦਾ ਸਾਇਆ, ਹੁਣ ਮਨਪ੍ਰੀਤ ਬਾਦਲ ਹੋਏ ਕੁਆਰੰਟਾਈਨ
NEXT STORY