ਹੁਸ਼ਿਆਰਪੁਰ, (ਅਮਰਿੰਦਰ)- ਸ਼ਾਮਚੁਰਾਸੀ ਪੁਲਸ ਚੌਕੀ ਅਧੀਨ ਪਿੰਡ ਤਲਵੰਡੀ ਕਾਨੂੰਗੋ ’ਚ ਮਾਨਸਿਕ ਪ੍ਰੇਸ਼ਾਨੀ ਕਾਰਨ 53 ਸਾਲਾ ਬਲਵਿੰਦਰ ਸਿੰਘ ਪੁੱਤਰ ਲਸ਼ਕਰ ਸਿੰਘ ਵੱਲੋਂ ਕੋਈ ਜ਼ਹਿਰੀਲੀ ਦਵਾਈ ਨਿਗਲ ਲੈਣ ਨਾਲ ਉਸ ਦੀ ਮੌਤ ਹੋ ਗੲੀ। ਮ੍ਰਿਤਕ ਜਲੰਧਰ ਰੋਡ ਸਥਿਤ ਇਕ ਨਿੱਜੀ ਕੰਪਨੀ ’ਚ ਮਿਹਨਤ-ਮਜ਼ਦੂਰੀ ਕਰਦਾ ਸੀ ਅਤੇ ਕਾਫੀ ਸਮੇਂ ਤੋਂ ਦੰਦ ਦਰਦ ਕਾਰਨ ਪ੍ਰੇਸ਼ਾਨ ਸੀ।
ਸਿਵਲ ਹਸਪਤਾਲ ਦੇ ਲਾਸ਼ ਘਰ ਦੇ ਬਾਹਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਬੇਹੋਸ਼ੀ ਦੀ ਹਾਲਤ ’ਚ ਬਲਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, 2 ਬੇਟੇ ਅਤੇ ਇਕ ਬੇਟੀ ਛੱਡ ਗਿਆ ਹੈ।
158 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਸਮੱਗਲਰ ਕਾਬੂ
NEXT STORY