ਬਰਨਾਲਾ, (ਵਿਵੇਕ ਸਿੰਧਵਾਨੀ,ਰਵੀ)– ਸੇਵਾ ਮੁਕਤ ਫੌਜੀ ਦੀ ਗ਼ਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਗਈ। ਥਾਣਾ ਸਿਟੀ-1 ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ (43) ਪੁੱਤਰ ਹਰਪਾਲ ਸਿੰਘ ਸੰਘੇਡ਼ਾ, ਜੋ ਸੇਵਾਮੁਕਤ ਫੌਜੀ ਸੀ, ਕੰਟਰੈਕਟ ’ਤੇ ਪਿੰਡ ਠੀਕਰੀਵਾਲ ’ਚ ਅਧਿਆਪਕ ਸੀ। ਉਸ ਨੇ ਬੀਤੇ ਦਿਨੀਂ ਗ਼ਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਤਬੀਅਤ ਵਿਗਡ਼ਨ ਕਰਕੇ ਉਸ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਾਹਰ ਰੈਫਰ ਕਰ ਦਿੱਤਾ, ਜਿਥੇ ਅੱਜ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਬੇਹੋਸ਼ ਕਰ ਕੇ ਨੌਜਵਾਨ ਦੀ ਬਣਾਈ ਅਸ਼ਲੀਲ ਵੀਡੀਓ
NEXT STORY