ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਨਾਲ ਇਕ ਹੋਰ ਮੌਤ ਹੋ ਗਈ ਹੈ। ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ 'ਚ ਪਿਛਲੇ ਕੁਝ ਦਿਨਾਂ ਤੋਂ ਉਕਤ ਜਨਾਨੀ ਦਾਖਲ ਸੀ। ਅੰਮ੍ਰਿਤਸਰ 'ਚ ਹੁਣ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ, ਜਦੋਂਕਿ 355 ਮਰੀਜ਼ ਜ਼ਿਲ੍ਹੇ 'ਚ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ ► ਜਲੰਧਰ 'ਚ ਕੋਰੋਨਾ ਕਾਰਨ 8ਵੀਂ ਮੌਤ, RPF ਜਵਾਨ ਨੇ ਲੁਧਿਆਣਾ ਦੇ CMC 'ਚ ਤੋੜਿਆ ਦਮ
ਬੁੱਧਵਾਰ ਸਾਹਮਣੇ ਆਏ 18 ਨਵੇਂ ਪਾਜ਼ੇਟਿਵ ਕੇਸ
ਬੁੱਧਵਾਰ ਕੋਰੋਨਾ ਬਲਾਸਟ ਹੁੰਦੇ ਹੀ 18 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ 'ਚ 12 ਪਹਿਲਾਂ ਤੋਂ ਪਾਜ਼ੇਟਿਵ ਚੱਲ ਰਹੇ ਮਰੀਜ਼ਾਂ ਦੇ ਸੰਪਰਕ ਵਾਲੇ ਹਨ, ਜਦਕਿ 2 ਵੱਖ-ਵੱਖ ਆਬਾਦੀਆਂ ਤੋਂ ਆਏ ਹਨ। ਇਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਇਸੇ ਤਰ੍ਹਾਂ ਨਾਲ 3 ਉਹ ਲੋਕ ਹਨ, ਜੋ ਸੋਮਵਾਰ ਨੂੰ ਫਲਾਈਟ ਦੇ ਜਰੀਏ ਵਿਦੇਸ਼ਾਂ ਤੋਂ ਆਏ ਸਨ। ਫਿਲਹਾਲ ਹੁਣ ਕੁਲ ਪਾਜ਼ੇਟਿਵ ਮਰੀਜ਼ 355 ਹੋ ਗਏ ਹਨ। ਇਨ੍ਹਾਂ 'ਚੋਂ ਠੀਕ ਹੋ ਕੇ 301 ਘਰ ਜਾ ਚੁਕੇ ਹਨ, ਜਦਕਿ 48 ਹਸਪਤਾਲਾਂ 'ਚ ਦਾਖਲ ਹਨ, 7 ਲੋਕਾਂ ਦੀ ਮੌਤ ਹੋ ਚੁਕੀ ਹੈ। ਦੱਸਣਯੋਗ ਹੈ ਕਿ ਪੰਜਾਬ ਭਰ 'ਚ ਕੋਰੋਨਾ ਵਾਇਸ ਦੇ 2139 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 1918 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ 'ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ 'ਚ ਹੀ ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ ►ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚ 6 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 288
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 57 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 57,27,063 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ਵਿਚ 3,53,615 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 24,60,585 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1,54,820 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 4406 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2139 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।
ਲੁਧਿਆਣਾ ਸਿਵਲ ਹਸਪਤਾਲ ’ਚ ਸਟਾਫ ਨਰਸ ਦੀ ਸਿਹਤ ਹੋਈ ਖਰਾਬ
NEXT STORY