ਵੈਰੋਵਾਲ, (ਜ. ਬ.)- ਪਿੰਡ ਏਕਲਗੱਡਾ ਦੇ ਨਜ਼ਦੀਕ ਇਕ ਆਈ ਟਵੰਟੀ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ
ਸਮਾਚਾਰ ਹੈ।
ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਸਬਾ ਵੇਰਕਾ ਆਪਣੇ ਪਿੰਡ ਤੋਂ ਸਹੁਰੇ ਪਿੰਡ ਖਡੂਰ ਸਾਹਿਬ ਨੂੰ ਮੋਟਰਸਾਈਕਲ 'ਤੇ ਜਾ ਰਿਹਾ ਸੀ। ਪਿੰਡ ਏਕਲਗੱਡਾ ਕੋਲ ਪਹੁੰਚ ਕੇ ਮੋਟਰਸਾਈਕਲ ਦੀ ਟੱਕਰ ਇਕ ਆਈ ਟਵੰਟੀ ਕਾਰ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਜੁਗਰਾਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਕਾਰ ਉਥੇ ਹੀ ਛੱਡ ਕੇ ਫਰਾਰ ਹੋ ਗਿਆ। ਕਾਰ ਦੇ ਪੇਪਰਾਂ ਤੋਂ ਪਤਾ ਲੱਗਾ ਹੈ ਕਿ ਇਹ ਕੁਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਖੱਖ ਦੀ ਹੈ। ਇਸ ਸਮੇਂ ਪੁਲਸ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਮੌਕੇ 'ਤੇ ਪੁੱਜੇ ਤੇ ਉਕਤ ਵਿਅਕਤੀ ਦੇ ਵਾਰਿਸਾਂ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਟਰਮ ਲਈ ਭੇਜ ਦਿੱਤਾ ਹੈ। ਅਗਲੇਰੀ ਕਾਰਵਾਈ ਜਾਰੀ ਹੈ।
ਲਾਹਣ ਸਣੇ ਕਾਬੂ ਦੋਸ਼ੀ ਭੇਜਿਆ ਜੇਲ
NEXT STORY