ਬਟਾਲਾ, (ਸੈਂਡੀ)- ਬੀਤੇ ਦਿਨੀਂ ਬਟਾਲਾ-ਗੁਰਦਾਸਪੁਰ ਰੋਡ 'ਤੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਅੱਜ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਚੌਕੀ ਇੰਚਾਰਜ ਏ. ਐੱਸ. ਆਈ. ਮਨੋਹਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ (18) ਪੁੱਤਰ ਭਗਵੰਤ ਸਿੰਘ ਵਾਸੀ ਕਲੇਰ ਖੁਰਦ ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ, ਨੂੰ ਬੀਤੀ 13 ਦਸੰਬਰ ਨੂੰ ਸਵੇਰੇ ਘਰੋਂ ਮੋਟਰਸਾਈਕਲ 'ਤੇ ਸਕੂਲ ਜਾਂਦੇ ਸਮੇਂ ਬਿਧੀਪੁਰ ਫਾਟਕ ਨੇੜੇ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਰਦਿਆਲ ਸਿੰਘ ਪੁੱਤਰ ਸੂਬਾ ਸਿੰਘ ਦੇ ਬਿਆਨਾਂ 'ਤੇ ਪਰਮਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਮਦੋਟ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਸਿੱਧੂ ਤੇ ਜਾਖੜ ਵਲੋਂ ਨੀਂਹ ਪੱਥਰ ਰੱਖਣ ਤੋਂ 4 ਮਹੀਨਿਆਂ ਬਾਅਦ ਜਾ ਕੇ ਲੱਗਾ ਟੈਂਡਰ
NEXT STORY