ਮਮਦੋਟ (ਸ਼ਰਮਾ): ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ’ਚੋਂ ਵਾਪਸ ਪਰਤੇ ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਸਵਾਈ ਕੇ ਭੋਖੜੀ ਦੇ ਇੱਕ ਨੌਜਵਾਨ ਦੀ ਸਿਹਤ ਵਿਗੜਨ ਕਾਰਨ ਬੀਤੀ ਰਾਤ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਮਦੋਟ ਦੇ ਨੇੜੇ ਵਸੇ ਪਿੰਡ ਸਵਾਈ ਕੇ ਭੋਖੜੀ ਦੇ ਨੌਜਵਾਨ ਲਵਪ੍ਰੀਤ ਸਿੰਘ ਉਮਰ 26 ਸਾਲ ਪੁੱਤਰ ਬਲਕਾਰ ਸਿੰਘ ਜੋ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਕਿਸਾਨ ਸੰਘਰਸ਼ ’ਚ ਪਹੁੰਚਿਆ ਹੋਇਆ ਸੀ ਅਤੇ ਸੰਘਰਸ਼ ਦੌਰਾਨ 10-15 ਦਿਨ ਲਗਾਉਣ ਤੋਂ ਬਾਅਦ ਬੀਤੇ 2 ਦਿਨ ਪਹਿਲਾਂ ਉਹ ਪਿੰਡ ਸਵਾਈ ਕੇ ਭੋਖੜੀ ਵਿਖੇ ਪਹੁੰਚਿਆ ਸੀ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ
ਇਸ ਸਬੰਧੀ ਮੰਗਲ ਸਿੰਘ ਜੋਨ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੱਸਿਆ ਕਿ ਸੰਘਰਸ਼ ਦੌਰਾਨ ਦਿੱਲੀ ਵਿਖੇ ਕੜਾਕੇ ਦੀ ਠੰਡ ਅਤੇ ਕਿਸਾਨ ਮਜ਼ਦੂਰਾਂ ਦੀ ਹਾਲਤ ਵੇਖ ਕੇ ਲਵਪ੍ਰੀਤ ਸਿੰਘ ਦੇ ਮਨ ਤੇ ਬਹੁਤ ਅਸਰ ਹੋਇਆ ਅਤੇ ਬੀਤੀ ਸ਼ਾਮ ਉਸ ਦੀ ਸਿਹਤ ਖ਼ਰਾਬ ਹੋ ਗਈ ਅਤੇ ਅਕਾਲ ਚਲਾਨਾ ਕਰ ਗਿਆ । ਮ੍ਰਿਤਕ ਦੀ ਮਾਤਾ ਨਿੰਦਰ ਕੌਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੇ 2 ਛੋਟੀਆਂ-ਛੋਟੀਆਂ ਧੀਆਂ ਗੁਰਨੂਰ ਕੌਰ 6 ਸਾਲ ਅਤੇ ਹਰਨੂਰ ਕੌਰ ਹਨ। ਇਸ ਮੌਕੇ ’ਤੇ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਜੋਨ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਤੋਂ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ। ਇਹ ਦੁਖ਼ਦਾਈ ਖਬਰ ਜੰਗਲ ਦੀ ਅੱਗ ਵਾਂਗ ਇਲਾਕੇ ’ਚ ਫੈਲ ਗਈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਮੁੜ ਘੇਰੀ ਕਾਂਗਰਸ, ਕਿਹਾ- ਕਿਸਾਨੀ ਸੰਘਰਸ਼ ਲਈ ਅਪਣਾਈ ਦੋਗਲੀ ਨੀਤੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਘਰੋ ਮੂੰਗਫਲੀ ਲੈਣ ਗਏ 30 ਸਾਲਾ ਨੌਜਵਾਨ ਦੀ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ
NEXT STORY