ਫਿਰੋਜ਼ਪੁਰ (ਸੰਨੀ) : ਦੋ ਦਿਨ ਪਹਿਲਾਂ ਫਿਰੋਜ਼ਪੁਰ ਦੇ ਐੱਮ.ਐੱਲ.ਐੱਮ ਸਕੂਲ ਦੇ ਬਾਹਰ ਸਕੂਲੀ ਬੱਚਿਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ। ਇਹ ਝੜਪ ਇੰਨੀ ਖ਼ਤਰਨਾਕ ਸੀ ਕਿ ਵਿਦਿਆਰਥੀਆਂ ਵਿਚ ਕਿਰਪਾਨਾਂ ਤਕ ਵੀ ਚੱਲੀਆਂ। ਇਸ ਦੌਰਾਨ 10ਵੀਂ ਜਮਾਤ ਦਾ ਵਿਦਿਆਰਥੀ ਚਾਹਤਪ੍ਰੀਤ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਅਤੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਹੋ ਜਾਣ ਲੋਕ
ਮ੍ਰਿਤਕ ਚਾਹਤਪ੍ਰੀਤ ਸਿੰਘ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਲਾਸ ਵਿਚ ਚਾਹਤਪ੍ਰੀਤ ਦੀ ਕਿਸੇ ਹੋਰ ਬੱਚੇ ਨਾਲ ਮਾਮੂਲੀ ਬਹਿਸ ਹੋ ਗਈ ਸੀ ਜਿਸ ਮਗਰੋਂ ਦੂਜੀ ਧਿਰ ਦੇ ਬੱਚਿਆਂ ਨੇ ਉਸ 'ਤੇ ਤਲਵਾਰਾਂ ਅਤੇ ਕਾਪਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਚਾਹਤਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਪਰਿਵਾਰ ਨੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਚਾਹਤਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਵਿਆਹ ਤੋਂ ਪੰਜ ਦਿਨ ਬਾਅਦ ਲਾੜੇ ਨਾਲ ਵਾਪਰੀ ਅਣਹੋਣੀ, ਕੀ ਸੋਚਿਆ ਤੇ ਕੀ ਹੋ ਗਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਰਕਾਂ ਅਤੇ ਸੜਕਾਂ ਕੰਢਿਓਂ ਬਾਗਬਾਨੀ ਦਾ ਕੂੜਾ ਹਟਾਉਣ ਦੇ ਨਿਰਦੇਸ਼
NEXT STORY