ਪਟਿਆਲਾ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਕੂਚ ਕੀਤੇ ਜਾਣ ਦੇ ਐਲਾਨ ਦਰਮਿਆਨ ਅੱਗੇ ਵਧੇ ਕਿਸਾਨਾਂ ’ਤੇ ਚਲਾਈ ਗਈ ਗੋਲ਼ੀ ਦੌਰਾਨ ਇਕ 20 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ’ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਦੂਜੇ ਪਾਸੇ ਅੰਬਾਲਾ ਪੁਲਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਖਨੌਰੀ ਬਾਰਡਰ ’ਤੇ ਕਿਸੇ ਨੌਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ ਨਹੀਂ ਹੈ। ਅੰਬਾਲਾ ਪੁਲਸ ਨੇ ਆਖਿਆ ਹੈ ਕਿ ਬਾਰਡਰ ’ਤੇ ਪੰਜਾਬ ਵਾਲੇ ਪਾਸਿਓਂ ਪ੍ਰਦਰਸ਼ਨ ਜ਼ਰੂਰ ਹੋ ਰਿਹਾ ਹੈ ਪਰ ਅੰਬਾਲਾ ਪੁਲਸ ਵਲੋਂ ਕੋਈ ਗੋਲ਼ੀ ਨਹੀਂ ਚਲਾਈ ਗਈ ਹੈ।
ਇਹ ਵੀ ਪੜ੍ਹੋ : ਚੁਬਾਰੇ ਚੜ੍ਹ ਕੇ ਤਲਵਾਰ ਨਾਲ ਵੱਢ ਦਿੱਤੀ ਗੁਆਂਢੀ ਦੀ ਧੌਣ, ਕਤਲ ਕਰਨ ਤੋਂ ਬਾਅਦ ਮਾਰੇ ਲਲਕਾਰੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਕਾਰਿਆਂ ਦੀ ਗੂੰਜ 'ਚ ਵਾਰਾਣਸੀ ਲਈ ਸਪੈਸ਼ਲ ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਰਵਾਨਾ, ਵੇਖੋ ਤਸਵੀਰਾਂ
NEXT STORY