ਮੋਗਾ, (ਅਾਜ਼ਾਦ)- ਬੀਤੀ ਰਾਤ ਮੋਗਾ-ਲੁਧਿਆਣਾ ਜੀ. ਟੀ. ਰੋਡ ’ਤੇ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆ ਕੇ ਸਾਈਕਲ ਸਵਾਰ ਅੰਗਰੇਜ਼ ਸਿੰਘ (58) ਨਿਵਾਸੀ ਪਿੰਡ ਚੁਗਾਵਾਂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਵੱਲੋਂ ਮ੍ਰਿਤਕ ਦੇ ਬੇਟੇ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਅੰਗਰੇਜ਼ ਸਿੰਘ ਬੀਤੀ ਰਾਤ ਆਪਣੀ ਸਾਈਕਲ ’ਤੇ ਜੀ. ਟੀ. ਰੋਡ ’ਤੇ ਸਥਿਤ ਇਕ ਵਰਕਸ਼ਾਪ ’ਚ ਚੌਕੀਦਾਰ ਦੀ ਡਿਊਟੀ ’ਤੇ ਜਾ ਰਿਹਾ ਸੀ, ਜਦੋਂ ਹੀ ਉਹ ਇਕ ਮੈਰਿਜ ਪੈਲੇਸ ਕੋਲ ਪੁੱਜਿਆ ਤਾਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ।
11 ਸਾਲਾ ਬੱਚੇ ਨੇ ਸਾਢੇ 3 ਸਾਲ ਦੀ ਲੜਕੀ ਨੂੰ ਅਗਵਾ ਹੋਣੋਂ ਬਚਾਇਆ
NEXT STORY