ਨਾਭਾ, (ਖੁਰਾਣਾ)- ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ’ਚੋਂ ਪਰਤੇ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦੇ ਕਿਸਾਨ ਸੁਖਜਿੰਦਰ ਸਿੰਘ (58) ਦੀ ਮੌਤ ਹੋਣ ਦਾ ਸਮਾਚਾਰ ਹੈ।
ਇਹ ਵੀ ਪੜ੍ਹੋ- ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੁੰਡੇ ਦੀ ਹੋਈ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨਿਰਮਲ ਸਿੰਘ ਨੇ ਦੱਸਿਆ ਕਿ ਕਿਸਾਨ ਸੁਖਜਿੰਦਰ ਸਿੰਘ ਬੀਤੇ ਦਿਨ ਦਿੱਲੀ ਸੰਘਰਸ਼ ਤੋਂ ਬੀਮਾਰ ਹਾਲਤ ’ਚ ਵਾਪਸ ਪਰਤਿਆ ਸੀ। ਅੰਤਿਮ ਸੰਸਕਾਰ ’ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜਗਮੇਲ ਸਿੰਘ ਸੁਧੇਵਾਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸੁਖਜਿੰਦਰ ਸਿੰਘ ਯੂਨੀਅਨ ਦੀ ਪਿੰਡ ਕਮੇਟੀ ਦਾ ਖਜ਼ਾਨਚੀ ਸੀ।
ਇਹ ਵੀ ਪੜ੍ਹੋ- 7 ਮਈ ਤੱਕ ਬੰਦ ਰਹੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਜ਼ਿਕਰਯੋਗ ਹੈ ਕਿ 5 ਮਹੀਨੇ ਤੋਂ ਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿੱਦ 'ਤੇ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਏ ਹਨ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਇੱਥੇ ਇਹ ਵੀ ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਲਾਕਡਾਊਨ ਵਧਾਇਆ ਗਿਆ ਹੈ। ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ।
7 ਮਈ ਤੱਕ ਬੰਦ ਰਹੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
NEXT STORY