ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਸੜਕ ਹਾਦਸੇ ਦਾ ਕਾਰਨ ਬਣੀ ਬ੍ਰੀਜ਼ਾ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਕਿਾਇਤ ’ਚ ਹਰਬੰਸ ਕੌਰ ਪਤਨੀ ਵਿਜੈ ਕੁਮਾਰ ਵਾਸੀ ਪਿੰਡ ਨੌਰਾਂ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਤੀ ਵਿਜੈ ਕੁਮਾਰ ਨਾਲ ਮੋਟਰਸਾਈਕਲ ’ਤੇ ਬੈਠ ਕੇ ਸਮਾਨ ਲੈਣ ਲਈ ਨਵਾਂਸ਼ਹਿਰ ਜਾ ਰਹੀ ਸੀ ਕਿ ਮਹਾਲੋਂ ਬਾਈਪਾਸ ਨੇੜੇ ਉਕਤ ਬ੍ਰੀਜ਼ਾ ਕਾਰ ਦਾ ਚਾਲਕ ਬਹੁਤ ਹੀ ਲਾਪਰਵਾਹੀ ਨਾਲ ਕਾਰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਕਤ ਕਾਰ ਉਨ੍ਹਾਂ ਦੇ ਬਾਈਕ ਦੇ ਪਿਛਲੇ ਪਾਸੇ ਜਾ ਟਕਰਾਈ, ਜਿਸ ਕਾਰਨ ਉਹ ਸੜਕ ’ਤੇ ਡਿੱਗ ਗਏ।
ਇਹ ਵੀ ਪੜ੍ਹੋ: ਕਪੂਰਥਲਾ: ਛੱਤ 'ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਪਿਆ ਕਰੰਟ, ਮਿਲੀ ਦਰਦਨਾਕ ਮੌਤ
ਰਾਹਗੀਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਅਤੇ ਉਸ ਦੇ ਪਤੀ ਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਨਵਾਂਸ਼ਹਿਰ ਵਿਖੇ ਇਲਾਜ ਲਈ ਦਾਖ਼ਲ ਉਨ੍ਹਾਂ ਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਹਰਬੰਸ ਕੌਰ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਧਾਰਾ 304-ਏ, 279, 337, 338, 427 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਸ਼ੇ 'ਚ ਰੁਲ ਗਈ ਪੰਜਾਬ ਦੀ ਜਵਾਨੀ, ਕਪੂਰਥਲਾ 'ਚ ਨਸ਼ਾ ਕਰਦੇ ਨੌਜਵਾਨ ਦੀ ਹੈਰਾਨੀਜਨਕ ਵੀਡੀਓ ਵਾਇਰਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ
NEXT STORY