ਬਟਾਲਾ, (ਬੇਰੀ, ਸੈਂਡੀ)- ਬੀਤੀ ਰਾਤ ਜਲੰਧਰ ਰੋਡ ਬਾਈਪਾਸ ਵੰਡਰ ਹੋਟਲ ਨੇੜੇ ਇਕ ਮੋਟਰਸਾਈਕਲ ਸਵਾਰ ਦੀ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਮੌਤ ਹੋ ਗਈ ਹੈ। ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੇਜ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਬਾਸਰਪੁਰਾ ਆਪਣੇ ਮੋਟਰਸਾਈਕਲ ਨੰ. ਪੀਬੀ 18ਈਈ-8380 'ਤੇ ਸਵਾਰ ਹੋ ਕੇ ਬਟਾਲਾ ਤੋਂ ਪਿੰਡ ਬਾਸਰਪੁਰਾ ਨੂੰ ਜਾ ਰਿਹਾ ਸੀ। ਜਦੋਂ ਉਹ ਜਲੰਧਰ ਰੋਡ ਬਾਈਪਾਸ ਵੰਡਰ ਹੋਟਲ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਾਂਢੂ ਚਰਨਜੀਤ ਸਿੰਘ ਵਾਸੀ ਦਿਆਲਗੜ੍ਹ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਦੇ ਵਿਰੁੱਧ ਚੌਕੀ ਅਰਬਨ ਅਸਟੇਟ 'ਚ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਚੋਰਾਂ ਨੇ ਘਰ 'ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ
NEXT STORY