ਕਪੂਰਥਲਾ, (ਮਲਹੋਤਰਾ)- ਪਿੰਡ ਤਾਜਪੁਰ 'ਚ ਇਕ ਮੋਟਰਸਾਈਕਲ ਚਾਲਕ ਵਲੋਂ ਸੜਕ ਵਿਚਕਾਰ ਆਵਾਰਾ ਕੁੱਤੇ ਨੂੰ ਬਚਾਉਣ ਦੇ ਚੱਕਰ 'ਚ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਭੇਜ ਕੇ ਧਾਰਾ 174 ਤਹਿਤ ਪੁਲਸ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਨਿਵਾਸੀ ਪਿੰਡ ਬੂਟਾ ਜੋ ਮੋਟਰਸਾਈਕਲ ਦੁਆਰਾ ਪਿੰਡ ਤਾਜਪੁਰ ਤੋਂ ਵਾਪਸ ਪਿੰਡ ਆ ਰਿਹਾ ਸੀ ਕਿ ਪਿੰਡ ਦੇ ਕੋਲ ਸੜਕ ਦੇ ਵਿਚਕਾਰ ਆਏ ਕੁੱਤੇ ਨੂੰ ਬਚਾਉਣ ਦੇ ਚੱਕਰ 'ਚ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ, ਜਿਸ ਨਾਲ ਸਤਨਾਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਸੁਭਾਨਪੁਰ ਦੇ ਹਸਪਤਾਲ 'ਚ ਲਿਜਾਇਆ ਗਿਆ। ਸਤਨਾਮ ਦੀ ਚਿੰਤਾਜਨਕ ਹਾਲਤ ਨੂੰ ਦੇਖ ਕੇ ਉਸਦੇ ਪਰਿਵਾਰਕ ਮੈਂਬਰ ਉਸਨੂੰ ਜਲੰਧਰ ਲੈ ਗਏ, ਜਿਥੇ ਉਸਦੀ ਮੌਤ ਹੋ ਗਈ।
ਪ੍ਰਾਈਮ ਹਸਪਤਾਲ ਦੇ ਮਾਲਕ ਨੇ ਆਪਣੇ ਸੀ. ਈ. ਓ. ਖਿਲਾਫ ਕਰਵਾਇਆ ਧੋਖਾਦੇਹੀ ਦਾ ਕੇਸ ਦਰਜ
NEXT STORY