ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਸੁਲਤਾਨਪੁਰ ਮਾਰਗ 'ਤੇ ਨਵੀਂ ਅਨਾਜ ਮੰਡੀ ਦੇ ਨਜ਼ਦੀਕ ਸੜਕ ਦੁਰਘਟਨਾ 'ਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਥਾਣਾ ਸਿਟੀ ਪੁਲਸ ਵੱਲੋਂ ਲਾਸ਼ ਨੂੰ ਪੋਸਟਾਰਟਮ ਦੇ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਗਿਆ। ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਉਥੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਮ੍ਰਿਤਕ ਰਾਜ ਪੁੱਤਰ ਜਗਦੀਸ਼ ਲੱਖਣ ਨਿਵਾਸੀ ਨਜ਼ਦੀਕ ਨਵੀਂ ਦਾਣਾ ਮੰਡੀ ਝੁੱਗੀਆਂ ਕਪੂਰਥਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਅੱਜ ਸਵੇਰੇ ਪੈਦਲ ਮੰਡੀ 'ਚ ਕੰਮ ਕਰਨ ਦੇ ਲਈ ਜਾ ਰਿਹਾ ਸੀ ਕਿ ਸੜਕ ਪਾਰ ਕਰਦੇ ਸਮੇਂ ਸਾਹਮਣੇ ਤੋਂ ਆਏ ਇਕ ਚਾਲਕ ਨੇ ਲੱਦੇ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
18 ਹਜ਼ਾਰ 'ਚ ਦੱਸਦੇ ਸਨ ਕਿ ਬੇਟਾ ਹੋਵੇਗਾ ਜਾਂ ਬੇਟੀ, ਰੇਡ 'ਚ ਗਏ ਫੜੇ
NEXT STORY