ਹਾਜੀਪੁਰ, (ਜੋਸ਼ੀ)- ਐੱਸ. ਐੱਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਹਰਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਸੈਕਟਰ-1 ਤਲਵਾੜਾ ਨੇ ਦੱਸਿਆ ਕਿ ਮੇਰਾ ਲੜਕਾ ਸਤਵਿੰਦਰ ਸਿੰਘ ਅੱਡਾ ਦਗਨ ਵਿਖੇ ਹਾਰਡਵੇਅਰ ਦੀ ਦੁਕਾਨ ਕਰਦਾ ਸੀ। ਪਿਛਲੇ 7-8 ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਉਸ ਨੇ ਗਲਤੀ ਨਾਲ ਗਲਤ ਦਵਾਈ ਦੀ ਓਵਰਡੋਜ਼ ਲੈ ਲਈ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ। ਅਸੀਂ ਉਸ ਨੂੰ ਤੁਰੰਤ ਮੁਕੇਰੀਆਂ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਲੰਧਰ ਲਿਜਾਂਦੇ ਸਮੇਂ ਰਸਤੇ 'ਚ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਜਗਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਹਿਰ 'ਚ ਡੁੱਬਿਆ ਵਿਅਕਤੀ
NEXT STORY