ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਅੱਜ-ਕੱਲ੍ਹ ਹਰ ਕੋਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾ ਰਿਹਾ ਹੈ ਪਰ ਉੱਥੇ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਹ ਵਿਅਕਤੀ ਮੁੜ ਆਪਣੇ ਦੇਸ਼ ਵਾਪਸ ਨਹੀਂ ਆ ਪਾਉਂਦੇ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਕਾਦੀਆ ਦੇ ਪਿੰਡ ਛੋਟਾ ਨੰਗਲ ਦੇ ਰਹਿਣ ਵਾਲੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ 45 ਸਾਲਾ ਗੁਰਮੁੱਖ ਸਿੰਘ 14 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਲੇਬਨਾਨ ਗਿਆ ਸੀ। ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੀਵਾਲੀ ਮੌਕੇ ਚੱਲੀਆਂ ਤਾਬੜਤੋੜ ਗੋਲ਼ੀਆਂ, 1 ਨੌਜਵਾਨ ਦੀ ਮੌਤ
ਮ੍ਰਿਤਕ ਗੁਰਮੁੱਖ ਸਿੰਘ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਹੈ। ਗਰੀਬ ਪਰਿਵਾਰ ਹੋਣ ਕਾਰਨ ਉਸ ਦੀ ਲਾਸ਼ ਭਾਰਤ ਲਿਆਉਣ ਤੋਂ ਪਰਿਵਾਰ ਅਸਮਰੱਥ ਹੈ, ਜਿਸ ਕਾਰਨ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਗੁਰਮੁਖ ਸਿੰਘ ਦੀ ਦੇਹ ਵਿਦੇਸ਼ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਘਰ 'ਚ ਪਿਆ ਚੀਕ-ਚਿਹਾੜਾ, ਖੇਡ ਰਹੇ 6 ਸਾਲਾ ਬੱਚੇ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਰਟ ਕੱਟ ਦੇ ਚੱਕਰ 'ਚ ਮੌਤ ਦੇ ਮੂੰਹ 'ਚ ਫਸੀ ਔਰਤ, ਦੇਖਣ ਵਾਲਿਆਂ ਦੇ ਰੁਕ ਗਏ ਸਾਹ (ਵੀਡੀਓ)
NEXT STORY