ਮਾਨਸਾ (ਜੱਸਲ) : ਕੁੱਝ ਸਮੇਂ ਤੋਂ ਮਾਨਸਾ ਜੇਲ੍ਹ 'ਚ ਬੰਦ ਇਕ ਕੈਦੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿਰਸਾ ਨਿਵਾਸੀ ਨੀਰਜ ਸੋਨੀ ਨਾਮੀ ਵਿਅਕਤੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਨਸਾ ਜੇਲ੍ਹ ਵਿਚ ਬੰਦ ਸੀ। ਉਸ ਦੇ ਖਿਲਾਫ਼ ਥਾਣਾ ਝੁਨੀਰ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਨੀਰਜ ਕੁਮਾਰ ਸਾਹ ਦੀ ਬਿਮਾਰੀ ਤੋਂ ਪੀੜਤ ਸੀ।
ਸਿਹਤ ਖ਼ਰਾਬ ਹੋਣ ਕਾਰਨ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮਾਨਸਾ ਰੱਖਿਆ ਗਿਆ ਹੈ।
ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ
NEXT STORY