ਭੀਖੀ, (ਸੰਦੀਪ)- ਨੇੜਲੇ ਪਿੰਡ ਸਮਾਉਂ ਵਿਖੇ ਟਰਾਲੀ ਹੇਠ ਆਉਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਪਾਲ ਨੇ ਦੱਸਿਆ ਕਿ ਮਨਜੀਤ ਕੌਰ (50) ਪਤਨੀ ਮਿੱਠੂ ਸਿੰਘ ਵਾਸੀ ਪੰਧੇਰ ਆਪਣੇ ਭਤੀਜੇ ਹਰਮੀਤ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਿਸ਼ਤੇਦਾਰੀ 'ਚ ਭੋਗ 'ਤੇ ਜਾ ਰਹੀ ਸੀ, ਜਿਉਂ ਹੀ ਉਹ ਪਿੰਡ ਸਮਾਉਂ ਵਿਖੇ ਅਤਲਾ ਖੁਰਦ ਵਾਲੇ ਮੋੜ 'ਤੇ ਪੁੱਜੇ ਤਾਂ ਇਕ ਬੱਸ ਵੱਲੋਂ ਕੋਲੋਂ ਲੰਘ ਰਹੀ ਇੱਟਾਂ ਦੀ ਭਰੀ ਟਰਾਲੀ ਨੂੰ ਫੇਟ ਮਾਰ ਦੇਣ ਤੋਂ ਬਾਅਦ ਉਨ੍ਹਾਂ ਦਾ ਮੋਟਰਸਾਈਕਲ ਟਰਾਲੀ ਦੀ ਚਪੇਟ ਵਿਚ ਆ ਗਿਆ, ਜਿਸ ਨਾਲ ਮਨਜੀਤ ਕੌਰ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਭੀਖੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਭੇਜ ਦਿੱਤਾ ਹੈ। ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਭੀਖੀ ਪੁਲਸ ਨੇ ਮ੍ਰਿਤਕਾ ਦੇ ਪੁੱਤਰ ਪੱਪੂ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY