ਸਮਰਾਲਾ (ਗਰਗ, ਬੰਗੜ)- ਸਥਾਨਕ ਖੰਨਾ-ਨਵਾਂਸ਼ਹਿਰ ਰੋਡ ’ਤੇ ਪਿੰਡ ਉਟਾਲਾਂ ਨੇੜੇ ਬੀਤੇ ਦਿਨ ਇਕ ਸਵਿਫ਼ਟ ਕਾਰ ਅਤੇ ਬਲੈਰੋ ਪਿੱਕਅਪ ਵਿਚਾਲੇ ਹੋਈ ਸਿੱਧੀ ਟੱਕਰ ਦੌਰਾਨ ਕਾਰ ਸਵਾਰ 65 ਸਾਲਾ ਬਜ਼ੁਰਗ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਾਲਕ ਉਸ ਦੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਲੈਰੋ ਪਿੱਕਅਪ ਚਾਲਕ ਦੀ ਹਾਲਤ ਵੀ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ ਅਤੇ ਸਥਾਨਕ ਸਿਵਲ ਹਸਪਤਾਲ ’ਚ ਮੁੱਢਲੀ ਸਹਾਇਤਾ ਮਗਰੋਂ ਦੋਵਾਂ ਜ਼ਖ਼ਮੀਆਂ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ। ਇਕ ਹੋਰ ਜ਼ਖ਼ਮੀ ਨੂੰ ਸਥਾਨਕ ਹਸਪਤਾਲ ’ਚ ਜ਼ੇਰੇ ਇਲਾਜ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਖੌਫ਼ ਹੋਏ ਲੁਟੇਰੇ, ਦੁਕਾਨਦਾਰ ਕੋਲੋਂ ਲੱਖਾਂ ਰੁਪਏ ਲੁੱਟੇ ਹੋਏ ਫ਼ਰਾਰ, ਵਾਰਦਾਤ cctv 'ਚ ਕੈਦ

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (35) ਵਾਸੀ ਪਿੰਡ ਪਵਾਤ ਆਪਣੀ ਮਾਤਾ ਪਰਮਜੀਤ ਕੌਰ (65) ਨਾਲ ਸਵਿਫ਼ਟ ਕਾਰ ਰਾਹੀ ਖੰਨਾ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ। ਜਿਵੇਂ ਹੀ ਇਹ ਪਿੰਡ ਉਟਾਲਾਂ ਸੂਏ ਨੇੜੇ ਪਹੁੰਚੇ ਤਾਂ ਸਮਰਾਲਾ ਸਾਈਡ ਤੋਂ ਆ ਰਹੀ ਬਲੈਰੋ ਪਿੱਕਅਪ ਗੱਡੀ ਨਾਲ ਇੰਨਾ ਦੀ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸਾਬਤ ਹੋਈ ਕਿ ਕਾਰ ਸਵਾਰ ਪਰਮਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਕਾਰ ਸਵਾਰ ਹਰਪ੍ਰੀਤ ਸਿੰਘ ਅਤੇ ਬਲੈਰੋ ਚਾਲਕ ਸੁਰਾਜ ਮੁਹੰਮਦ ਸਮੇਤ ਇਕ ਹੋਰ ਜ਼ਖ਼ਮੀ ਸਾਹਿਲ ਨੂੰ ਤੁਰੰਤ ਸਿਵਲ ਹਸਪਤਾਲ ਸਮਰਾਲਾ ਵਿਖੇ ਲਿਆਂਦਾ ਗਿਆ, ਜਿੱਥੇ ਗੰਭੀਰ ਹਾਲਤ ਹੋਣ ’ਤੇ ਹਰਪ੍ਰੀਤ ਸਿੰਘ ਅਤੇ ਸੁਰਾਜ ਮੁਹੰਮਦ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਦਿਸ਼ਾ-ਨਿਰਦੇਸ਼
NEXT STORY