ਹੁਸ਼ਿਆਰਪੁਰ, (ਅਮਰਿੰਦਰ)- ਹੁਸ਼ਿਆਰਪੁਰ ਰੇਲਵੇ ਸਟੇਸ਼ਨ 'ਤੇ ਤਾਇਨਾਤ ਜੀ. ਆਰ. ਪੀ. ਚੌਕੀ ਦੇ ਇੰਚਾਰਜ ਮੰਗਤ ਅਲੀ ਨੇ ਦੱਸਿਆ ਕਿ ਐਤਵਾਰ ਤੜਕੇ ਆਦਮਪੁਰ ਖੁਰਦ ਦੇ ਫਾਟਕ 35ਸੀ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਕਰੀਬ 45 ਸਾਲਾ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਆਦਮਪੁਰ ਖੁਰਦ ਸਟੇਸ਼ਨ ਦੇ ਸੁਪਰਡੈਂਟ ਵੱਲੋਂ ਸੂਚਨਾ ਮਿਲਦੇ ਹੀ ਮੌਕੇ 'ਤੇ ਲਾਸ਼ ਦੀ ਸ਼ਨਾਖਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਲਾਸ਼ ਦੀ ਸ਼ਨਾਖਤ ਨਾ ਹੋਣ 'ਤੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ਦੇ ਲਾਸ਼ਘਰ ਰਵਾਨਾ ਕਰ ਦਿੱਤਾ ਗਿਆ ਹੈ।
ਕਿਸਾਨ ਸੰਘਰਸ਼ ਕਮੇਟੀ ਨੇ ਮੰਗਾਂ ਸਬੰਧੀ ਸਰਕਾਰ ਦਾ ਪੁਤਲਾ ਫੂਕਿਆ
NEXT STORY