ਭਵਾਨੀਗੜ੍ਹ (ਵਿਕਾਸ ਮਿੱਤਲ/ਕਾਂਸਲ)- ਨੇੜਲੇ ਪਿੰਡ ਸਕਰੌਦੀ ਤੋਂ ਇਕ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਨਸ਼ੇ ਕਾਰਨ ਇਕ ਹੋਰ ਘਰ ਦਾ ਚਿਰਾਗ ਬੁਝ ਗਿਆ ਹੈ। ਕਬਰਿਸਤਾਨ ਦੀ ਚਾਰ ਦੀਵਾਰੀ ਅੰਦਰ ਬੀਤੀ ਸ਼ਾਮ ਮਜ਼ਦੂਰ ਪਰਿਵਾਰ ਨਾਲ ਸਬੰਧਤ ਇੱਕ ਨੌਜਵਾਨ ਮ੍ਰਿਤਕ ਹਾਲਤ ਵਿੱਚ ਮਿਲਿਆ। ਪਿੰਡ ਦੇ ਲੋਕਾਂ ਨੂੰ ਮ੍ਰਿਤਕ ਨੌਜਵਾਨ ਦੇ ਕੋਲ ਇੱਕ ਸਰਿੰਜ ਪਈ ਮਿਲੀ। ਲੋਕਾਂ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਵਾਲਾ ਟੀਕਾ ਲਾਉਣ ਦੌਰਾਨ ਹੋਈ।
ਮ੍ਰਿਤਕ ਦੀ ਪਛਾਣ ਪਿੰਡ ਦੇ 21 ਸਾਲਾ ਧਨਪ੍ਰੀਤ ਸਿੰਘ ਵਜੋਂ ਹੋਈ ਹੈ। ਪਿੰਡ ਦੇ ਸਰਪੰਚ ਜੀਵਨ ਸਿੰਘ ਨੇ ਦੱਸਿਆ ਕਿ ਧਨਪ੍ਰੀਤ ਸਿੰਘ ਜਿਆਦਾਤਰ ਕੰਬਾਇਨ ਮਸ਼ੀਨ ਨਾਲ ਬਾਹਰ ਜਾਂਦਾ ਸੀ। ਬੀਤੇ ਕੱਲ ਧਨਪ੍ਰੀਤ ਸਵੇਰ ਕਰੀਬ 8 ਵਜੇ ਘਰੋਂ ਪਿੰਡ ਦੇ ਕਬਰਿਸਤਾਨ ਵੱਲ ਗਿਆ ਸੀ, ਜਿਸ ਨੂੰ ਸ਼ਾਮ ਕਰੀਬ 5 ਵਜੇ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਨੇ ਕਬਰਿਸਤਾਨ ਦੀ ਚਾਰਦੀਵਾਰੀ ਅੰਦਰ ਪਿਆ ਵੇਖਿਆ। ਇਸ ਤੋਂ ਬਾਅਦ ਉਸ ਨੇ ਧਨਪ੍ਰੀਤ ਦੇ ਘਰ ਜਾ ਕੇ ਉਸ ਦੇ ਪਰਿਵਾਰ ਵਾਲਿਆਂ ਨੂੰ ਦੱਸਿਆ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਮੌਕੇ 'ਤੇ ਪਹੁੰਚੇ ਧਨਪ੍ਰੀਤ ਦੇ ਛੋਟੇ ਭਰਾ ਨੇ ਦੇਖਿਆ ਕਿ ਉਸ ਦਾ ਭਰਾ ਧਨਪ੍ਰੀਤ ਮ੍ਰਿਤਕ ਹਾਲਤ 'ਚ ਸੀ ਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਪਿਆ ਸੀ। ਇਸ ਤੋਂ ਇਲਾਵਾ ਧਨਪ੍ਰੀਤ ਦੇ ਨੇੜੇ ਸਰਿੰਜ ਵੀ ਪਈ ਮਿਲੀ ਜਿਸ ਤੋਂ ਅੰਦਾਜ਼ਾ ਲੱਗਦਾ ਹੈ ਕਿ ਧਨਪ੍ਰੀਤ ਦੀ ਮੌਤ ਕਈ ਘੰਟੇ ਪਹਿਲਾਂ ਅਤੇ ਕਥਿਤ ਨਸ਼ੇ ਵਾਲਾ ਟੀਕਾ ਲੈਣ ਦੌਰਾਨ ਹੋਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਸ ਦੀ ਮੌਜੂਦਗੀ ਵਿੱਚ ਹੀ ਉਕਤ ਨੌਜਵਾਨ ਦਾ ਕਿਸੇ ਕਾਰਵਾਈ ਤੋਂ ਬਿਨ੍ਹਾਂ ਸਸਕਾਰ ਕਰ ਦਿੱਤਾ ਗਿਆ ਤੇ ਮੰਗਲਵਾਰ ਨੂੰ ਦੂਜੇ ਦਿਨ ਹੀ ਉਕਤ ਨੌਜਵਾਨ ਦਾ ਨਮਿਤ ਪਿੰਡ ਦੇ ਗੁਰਦੁਆਰੇ ਵਿੱਚ ਭੋਗ ਵੀ ਪਾ ਦਿੱਤਾ ਗਿਆ।
ਪਿੰਡ ਦੇ ਲੋਕਾਂ ਦਾ ਆਖਣਾ ਹੈ ਕਿ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਮਾਰੂ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਗੁਆਂਢੀ ਪਿੰਡ ਜੌਲੀਆਂ ਵਿੱਚ ਸ਼ਰੇਆਮ ਚਿੱਟਾ ਵੇਚਿਆ ਜਾ ਰਿਹਾ ਹੈ ਪਰ ਉੱਥੇ ਪੁਲਸ ਚੌਂਕੀ ਹੋਣ ਦੇ ਬਾਵਜੂਦ ਅਜੇ ਤੱਕ ਪੁਲਸ ਪ੍ਰਸ਼ਾਸਨ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਵਿੱਚ ਨਾਕਾਮ ਰਿਹਾ ਹੈ। ਦੂਜੇ ਪਾਸੇ ਸਬ ਡਵੀਜ਼ਨ ਭਵਾਨੀਗੜ੍ਹ ਦੇ ਡੀ.ਐੱਸ.ਪੀ. ਗੁਰਦੀਪ ਦਿਓਲ ਨੇ ਦੱਸਿਆ ਕਿ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਛੇੜ ਕੇ ਨਸ਼ਿਆਂ ਖਿਲਾਫ਼ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਪਿੰਡ ਜੌਲੀਆਂ ਸਮੇਤ ਕੁੱਝ ਹੋਰ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਕਾਰੀਗਰ ਕਰੋੜਾਂ ਦੇ ਗਹਿਣੇ ਲੈ ਕੇ ਹੋਇਆ ਫਰਾਰ
NEXT STORY