ਅੰਮ੍ਰਿਤਸਰ- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਇਕ ਦੁੱਖਦਾਈ ਘਟਨਾ ਵਾਪਰੀ। ਜਿੱਥੇ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਦੀ 300 ਫੁੱਟ ਡੂੰਘੀ ਖੱਡ ’ਚ ਡਿੱਗਣ ਕਾਰਨ ਮੌਤ ਹੋ ਗਈ। ਗੁਰਪ੍ਰੀਤ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਯਾਤਰਾ ਦੌਰਾਨ ਗਲਤੀ ਨਾਲ ਇੱਕ ਬੰਦ ਪਏ ਪੁਰਾਣੇ ਰਸਤੇ 'ਤੇ ਭਟਕ ਗਿਆ ਸੀ। ਇਹ ਰਸਤਾ ਅਣਜਾਣ ਤੇ ਖਤਰਨਾਕ ਸੀ। ਥੋੜੀ ਦੂਰੀ ਤੈਅ ਕਰਨ ਤੋਂ ਬਾਅਦ ਉਹ ਪੈਰ ਫਿਸਲਣ ਕਾਰਨ ਖੱਡ ’ਚ ਡਿੱਗ ਗਿਆ। SDRF ਟੀਮ ਵੱਲੋਂ ਨੌਜਵਾਨ ਦੀ ਲਾਸ਼ 300 ਫੁੱਟ ਡੂੰਘੀ ਖੱਡ 'ਚੋਂ ਬਾਹਰ ਕੱਢੀ ਗਈ। ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਤੇ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ। ਘਰਦਿਆਂ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ 90 ਲੋਕਾਂ ਦੇ ਸਮੂਹ ਨਾਲ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY