ਵੈਰੋਵਾਲ, (ਗਿੱਲ)- ਬੀਤੀ ਦੇਰ ਸ਼ਾਮ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਗਜੀਤ ਸਿੰਘ ਜੱਗੀ ਕਰੀਬ (22) ਪੁੱਤਰ ਹਰਜਿੰਦਰ ਸਿੰਘ ਵਾਸੀ ਫਾਜਲਪੁਰ ਆਪਣੇ ਕਿਸੇ ਨਿੱਜੀ ਕੰਮ ਤੋਂ ਨੇੜਲੇ ਪਿੰਡ ਰਈਆ ਵਿਖੇ ਗਿਆ ਸੀ। ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਉਪਲ ਦੇ ਨੇੜੇ ਉਸ ਦੇ ਮੋਟਰਸਾਈਕਲ ਅੱਗੇ ਅਚਾਨਕ ਇਕ ਪਸ਼ੂ ਆ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਤੇ ਨੌਜਵਾਨ ਨੂੰ ਵੀ ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਸ ਮੌਕੇ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਪਰ ਪਰਿਵਾਰ ਵਾਲਿਆਂ ਨੇ ਕੁਦਰਤੀ ਹਾਦਸਾ ਹੋਣ ਕਰ ਕੇ ਕੋਈ ਵੀ ਕਾਰਵਾਈ ਨਹੀਂ ਕਰਵਾਈ ਤੇ ਨੌਜਵਾਨ ਦੀ ਲਾਸ਼ ਨੂੰ ਅਤਿੰਮ ਸੰਸਕਾਰ ਲਈ ਘਰ ਲੈ ਗਏ।
ਵੋਟਰ ਸੂਚੀਆਂ 'ਚ ਗੜਬੜ ਤੋਂ ਪ੍ਰੇਸ਼ਾਨ ਰਹੇ ਸਾਰੇ ਦਲਾਂ ਦੇ ਆਗੂ
NEXT STORY