ਝਬਾਲ (ਨਰਿੰਦਰ)-ਆਪਣੇ ਪਰਿਵਾਰ ਅਤੇ ਆਪਣੇ ਸੁਨਹਿਰੀ ਭਵਿੱਖ ਨੂੰ ਚੰਗੇਰਾ ਬਣਾਉਣ ਖਾਤਰ ਸਰਹੱਦੀ ਪਿੰਡ ਚੀਮਾ ਕਲਾਂ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਜੋ ਆਪਣੀ ਪਤਨੀ ਸਮੇਤ ਦੋ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਬੀਤੇ ਦਿਨੀਂ ਕੈਨੇਡਾ ਵਿਖੇ ਅਚਾਨਕ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਹਰਸਿਮਰਨ ਸਿੰਘ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਲਗਭਗ ਤਿੰਨ ਸਾਲ ਪਹਿਲਾਂ ਉਨ੍ਹਾਂ ਦੇ ਇਕਲੌਤੇ ਪੁੱਤਰ ਹਰਸਿਮਰਨ ਸਿੰਘ ਦਾ ਵਿਆਹ ਹੋਇਆ ਸੀ। ਆਪਣੀ ਪਤਨੀ ਨਾਲ ਸਪਾਊਸ ਵੀਜ਼ੇ ’ਤੇ ਕੈਨੇਡਾ ਦਾ ਵੈਨਕੂਵਰ ਸ਼ਹਿਰ ਗਿਆ, ਜਿੱਥੇ ਟੈਕਸੀ ਚਲਾਉਣ ਦਾ ਕੰਮ ਕਰ ਰਿਹਾ ਸੀ ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update
ਕੁਝ ਦਿਨ ਪਹਿਲਾਂ ਨੌਜਵਾਨ ਹਰਸਿਮਰਨ ਸਿੰਘ ਨੂੰ ਸੁੱਤੇ ਪਏ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਅਨੁਸਾਰ ਹਰਸਿਮਰਨ ਆਪਣੇ ਪਿੱਛੇ ਇਕ ਭੈਣ, ਪਤਨੀ ਅਤੇ ਮਾਤਾ-ਪਿਤਾ ਨੂੰ ਰੋਂਦੇ ਵਿਲਕਦੇ ਛੱਡ ਗਿਆ। ਪਿਤਾ ਅਨੁਸਾਰ ਬੀਤੇ ਦਿਨ ਹਰ ਸਿਮਰਨ ਦੀ ਲਾਸ਼ ਕੈਨੇਡਾ ਤੋਂ ਪਿੰਡ ਪਹੁੰਚੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਹਾਂਗਕਾਂਗ ਤੋਂ ਪੰਜਾਬ ਆਈ ਕੁੜੀ ਨੂੰ ਮੁੰਡਾ ਮਿਲਣ ਦੀ ਕਰਦਾ ਸੀ ਜ਼ਿੱਦ, ਜਦੋਂ ਮਿਲਣ ਗਈ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਂਗਕਾਂਗ ਤੋਂ ਪੰਜਾਬ ਆਈ ਕੁੜੀ ਨੂੰ ਮੁੰਡਾ ਮਿਲਣ ਦੀ ਕਰਦਾ ਸੀ ਜ਼ਿੱਦ, ਜਦੋਂ ਮਿਲਣ ਗਈ ਤਾਂ...
NEXT STORY