ਸ਼੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦੀਆ ਤੋਂ ਅਮਰੀਕਾ ਦੇ ਕੈਲੀਫੋਰਨੀਆਂ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿਚ 35 ਲੱਖ ਲਾ ਕੇ ਘਰ ਦੇ ਆਰਥਿਕ ਹਾਲਾਤ ਠੀਕ ਕਰਨ ਗਿਆ ਸੀ। ਰਾਤ ਲਗਭਗ 12 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੂੰ ਅਚਾਨਕ ਤੇਜ਼ ਦਰਦ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ
ਗੁਰਭੇਜ ਨੇ ਰੱਖੜੀ ਬਾਰੇ ਭੈਣਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਕਹਿ ਰਿਹਾ ਸੀ ਕਿ ਜਲਦ ਹੀ ਘਰ ਆਵੇਗਾ ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਨਹੀਂ ਸੀ। ਪਰਿਵਾਰ ਹੁਣ ਆਪਣੇ ਨੌਜਵਾਨ ਪੁੱਤ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ। ਨੌਜਵਾਨ ਗੁਰਭੇਜ ਸਿੰਘ ਦੀ ਮੌਤ ਤੋਂ ਬਾਅਦ ਉਸ ਦੀਆਂ ਦੋ ਭੈਣਾਂ ਭਰਾ ਅਤੇ ਮਾਂ-ਪਿਉ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਦਕਿ ਪਿੰਡ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਘਰ ਵਿਛਾਏ ਸੱਥਰ, ਰਾਤੀਂ ਸੁੱਤਾ ਪਰ ਸਵੇਰੇ ਨਾ ਉੱਠਿਆ ਚਾਰ ਭੈਣਾਂ ਦਾ ਇਕਲੌਤਾ ਵੀਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ ਦਲ ਵੱਲੋਂ 'ਇਕ ਦੇਸ਼ ਇਕ ਚੋਣ' ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
NEXT STORY