ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਜ਼ਿਲ੍ਹਾ ਫਿਰੋਜ਼ਪੁਰ 'ਚ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ (ਗੁੱਦੜ ਪੰਜ ਗਰਾਈ) ਦੇ ਵਸਨੀਕ ਗੁਰਨਾਮ ਸਿੰਘ ਦੇ ਪੁੱਤਰ ਮਨਦੀਪ ਸਿੰਘ ਦੀ ਅਮਰੀਕਾ 'ਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮਨਦੀਪ ਸਿੰਘ ਕਰੀਬ 4 ਸਾਲ ਪਹਿਲਾਂ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਖ਼ਾਤਰ ਲੱਖਾਂ ਰੁਪਏ ਖ਼ਰਚ ਕਰਕੇ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ ਦਿਸ਼ਾ-ਨਿਰਦੇਸ਼
ਉੱਥੇ ਉਹ ਕੈਲੀਫ਼ੋਰਨੀਆ 'ਚ ਫੂਡ ਡਿਲੀਵਰੀ ਦਾ ਕੰਮ ਕਰ ਰਿਹਾ ਸੀ। ਕੁੱਝ ਦਿਨਾਂ ਤੋਂ ਉਸ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਹਾਲਤ ਵਿਗੜਣ ’ਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਏ। ਪਰਿਵਾਰ ਦਾ ਕਹਿਣਾ ਹੈ ਕਿ ਵਿਦੇਸ਼ ਭੇਜਣ ਲਈ ਲਿਆ ਗਿਆ ਕਰਜ਼ਾ ਅਜੇ ਪੂਰੀ ਤਰ੍ਹਾਂ ਉਤਾਰਿਆ ਵੀ ਨਹੀਂ ਗਿਆ ਸੀ ਕਿ ਇਹ ਦੁਖਦਾਈ ਭਾਣਾ ਵਾਪਰ ਗਿਆ। ਇੱਕ ਹੱਸਦੇ-ਖੇਡਦੇ ਨੌਜਵਾਨ ਦੇ ਅਚਾਨਕ ਵਿਛੋੜੇ ਨੇ ਪਰਿਵਾਰ ਨੂੰ ਡੂੰਘੇ ਸਦਮੇ 'ਚ ਧੱਕ ਦਿੱਤਾ ਹੈ।
ਇਹ ਵੀ ਪੜ੍ਹੋ : ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
ਮਨਦੀਪ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ 'ਚ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਨਿਭਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...
NEXT STORY