ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਉਮਰ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ।
ਇਹ ਵੀ ਪੜ੍ਹੋ- ਕੱਦ 3 ਫੁੱਟ, ਟੀਚਾ IAS ਅਫ਼ਸਰ ਬਣਨਾ, ਦਿਹਾੜੀ ਕਰਕੇ ਢਿੱਡ ਭਰਨ ਵਾਲੇ ਸ਼ਿਓਪਤ ਦਾਦਾ ਦੇ ਹੌਂਸਲੇ ਬੁਲੰਦ
ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ ਹੈ ਅਤੇ ਸਮੁੱਚਾ ਪਿੰਡ ਸੋਗ 'ਚ ਡੁੱਬਿਆ ਹੋਇਆ ਹੈ।ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਪਣੇ ਨੌਜਵਾਨ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਲਈ ਸਰਕਾਰ ਕੋਲੋਂ ਅਮਰੀਕਾ ਦੇ ਵੀਜੇ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਚੁੱਕਿਆ ਵੱਡਾ ਕਦਮ
NEXT STORY