ਮੋਹਾਲੀ (ਸੰਦੀਪ) : ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਔਰਤ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਸੈਕਟਰ-46 ਦੇ ਵਸਨੀਕ ਕਰਨ (35) ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਔਰਤ ਦੀ ਪਛਾਣ ਅਨੀਤਾ, ਜੋ ਉਸ ਦੇ ਛੋਟੇ ਭਰਾ ਦੀ ਪਤਨੀ ਹੈ, ਵਜੋਂ ਹੋਈ ਹੈ। ਉਹ ਪੀ. ਜੀ. ਆਈ. ਵਿਚ ਇਲਾਜ ਅਧੀਨ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਕਾਰ ਦਾ ਨੰਬਰ ਰਾਜਸਥਾਨ ਸਥਿਤ ਕੋਟਾ ਦਾ ਦੱਸਿਆ ਜਾ ਰਿਹਾ ਹੈ। ਪੁਲਸ ਕਾਰ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ’ਤੇ ਇਸ ਦੇ ਮਾਲਕ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸੇ ਸਮੇਂ ਇਹ ਕੌਣ ਚਲਾ ਰਿਹਾ ਸੀ, ਤਾਂ ਜੋ ਮੁਲਜ਼ਮ ਨੂੰ ਟਰੇਸ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਛੱਤੀਸਗੜ੍ਹ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, PM ਮੋਦੀ ਨੇ ਐਤਵਾਰ ਨੂੰ ਕੀਤੀ ਸੀ ਰਵਾਨਾ
ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਰਨ ਲੈਬ ਅਸਿਸਟੈਂਟ ਸੀ। ਮੌਕੇ ਦਾ ਮੁਆਇਨਾ ਕਰਨ ਉਪਰੰਤ ਥਾਣਾ ਮਟੌਰ ਦੀ ਪੁਲਸ ਨੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਕਰਨ ਅਤੇ ਉਸ ਦੇ ਛੋਟੇ ਭਰਾ ਦੀ ਪਤਨੀ ਅਨੀਤਾ ਇਕ ਵਿਆਹ ਸਮਾਗਮ ਵਿਚ ਸ਼ਾਲ ਹੋਣ ਤੋਂ ਬਾਅਦ ਬਲੌਂਗੀ ਤੋਂ ਘਰ ਜਾ ਰਹੇ ਸਨ। ਜਦੋਂ ਉਹ ਨਿੱਜੀ ਹਸਪਤਾਲ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਜ਼ਖ਼ਮੀ ਕਰਨ ਅਤੇ ਅਨੀਤਾ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਕਰਨ ਨੂੰ ਮ੍ਰਿਤਕ ਐਲਾਨ ਦਿੱਤਾ। ਅਨੀਤਾ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਮਾਲਬਰੋਜ਼ ਸ਼ਰਾਬ ਫੈਕਟਰੀ ਮੂਹਰੇ ਲੱਗਾ ਧਰਨਾ ਚਕਾਉਣ ਲਈ ਸਾਂਝਾ ਮੋਰਚਾ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ
ਥਾਣਾ ਪੁਲਸ ਮਟੋਰ ਗੱਬਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਕਾਰ ਨੂੰ ਕਬਜ਼ੇ ਵਿਚ ਲੈ ਕੇ ਉਸ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ’ਤੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦਾ ਸੁਰਾਗ ਲਾਉਣ ਦਾ ਯਤਨ ਸ਼ੁਰੂ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
26 ਜਨਵਰੀ ਨੂੰ ਲੁਧਿਆਣਾ 'ਚ 38 ਨਵੇਂ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਸਮਰਪਿਤ : ਕਟਾਰੂਚੱਕ
NEXT STORY