ਭਾਦਸੋਂ/ਪਟਿਆਲਾ (ਅਵਤਾਰ) : ਦਿੱਲੀ ਧਰਨੇ ਤੋਂ ਪਰਤੇ ਥਾਣਾ ਭਾਦਸੋਂ ਦੇ ਪਿੰਡ ਚਾਸਵਾਲ ਦੇ 65 ਸਾਲਾ ਬਜ਼ੁਰਗ ਗਰੀਬ ਕਿਸਾਨ ਦੀ ਤਬੀਅਤ ਵਿਗੜਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਉਮਰ ਕਰੀਬ 65 ਸਾਲ ਦੇ ਕਰੀਬ ਦੀ ਬੀਤੀ ਰਾਤ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ । ਮ੍ਰਿਤਕ ਮਹਿੰਦਰ ਸਿੰਘ ਜੋ ਕਿ ਸਿਰਫ਼ 4 ਕੁ ਬਿੱਘੇ ਦੀ ਜ਼ਮੀਨ ਦਾ ਗਰੀਬ ਕਿਸਾਨ ਸੀ, ਜਿਸਦੇ ਦੋ ਬੇਟੇ ਅਤੇ ਇੱਕ ਬੇਟੀ ਹੈ ਜੋ ਵਿਆਹੇ ਹੋਏ ਹਨ। ਕੁਝ ਦਿਨ ਪਹਿਲਾਂ ਹੀ ਮਹਿੰਦਰ ਸਿੰਘ ਦਿੱਲੀ ਧਰਨੇ ਤੋਂ ਵਾਪਤ ਪਰਤਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਨੇ ਸਰਕਾਰ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਗਰੀਬ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਮ੍ਰਿਤਕ ਕਿਸਾਨ ਮਹਿੰਦਰ ਸਿੰਘ ਅੰਤਿਮ ਸੰਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ
ਜ਼ਿਕਰਯੋਗ ਹੈ ਕਿ 4 ਮਹੀਨੇ ਤੋਂਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬਜ਼ਿੱਦ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਈ ਹੈ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਫਿਲਹਾਲ 12 ਜਨਵਰੀ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਕੋਈ ਵੀ ਗੱਲਬਾਤ ਨਹੀਂ ਹੋ ਸਕੀ। ਇੱਥੇ ਇਹ ਵੀ ਦੱਸ ਦਈਏ ਕਿ ਦਿੱਲੀ ’ਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਹਨ, ਜਿਸ ਨੂੰ ਵੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ‘ਵੀਕੈਂਡ ਕਰਫਿਊ’ ਲਾਉਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਵਲੋਂ ਇਹ ਐਲਾਨ ਉੱਪ ਰਾਜਪਾਲ ਅਨਿਲ ਬੈਜਲ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਮਗਰੋਂ ਕੀਤਾ ਗਿਆ। ਇਹ ਵੀਕੈਂਡ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਸ਼ੁਰੂ ਹੋਵੇਗਾ ਅਤੇ ਸੋਮਵਾਰ ਸਵੇਰੇ 6 ਵਜੇ ਤੱਕ ਜਾਰੀ ਰਹੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : PSEB ਦੇ 5ਵੀਂ, 8ਵੀਂ ਤੇ 10ਵੀਂ ਦੇ ਵਿਦਿਆਰਥੀ ਬਿਨਾਂ ਪੇਪਰਾਂ ਦੇ ਹੋਣਗੇ ਪ੍ਰਮੋਟ
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬਰਗਾੜੀ ਕਾਂਡ ਦੀ ਜਾਂਚ ਕਾਰਨ ਚਰਚਾ 'ਚ ਆਏ ਕੁੰਵਰ ਵਿਜੇ ਪ੍ਰਤਾਪ ਬਾਰੇ ਜਾਣੋ ਅਹਿਮ ਗੱਲਾਂ
NEXT STORY