ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਪਿੰਡ ਬੁਰਜ ਨੱਥੋਕੇ ਵਿਖੇ ਇਕ ਨੌਜਵਾਨ ਦੀ ਭੇਦ ਭਰੇ ਹਾਲਾਤਾਂ ’ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਬੁਰਜ ਨੱਥੋਕੇ ਨਿਵਾਸੀ ਹਰਮਨਬੀਰ ਸਿੰਘ (30) ਪੁੱਤਰ ਰਣਜੀਤ ਸਿੰਘ ਪਰਿਵਾਰ ਦੇ ਹਾਲਾਤਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਵਿਦੇਸ਼ ਚਲਾ ਗਿਆ ਸੀ ਜੋ ਬਾਅਦ ’ਚ ਵਾਪਸ ਪਰਤ ਆਇਆ।
ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ
ਇਸ ਦੌਰਾਨ ਹਰਮਨਬੀਰ ਸਿੰਘ ਮਾੜੀ ਸੰਗਤ ਦਾ ਸ਼ਿਕਾਰ ਹੋਣ ਕਰਕੇ ਨਸ਼ੇ ਦਾ ਆਦੀ ਹੋ ਗਿਆ। ਕਰੀਬ 2 ਮਹੀਨੇ ਨਸ਼ਾ ਛੁਡਾਓ ਸੈਂਟਰ ’ਚ ਦਾਖਲ ਹੋਣ ਤੋਂ ਬਾਅਦ ਜਦੋਂ ਹਰਮਨਬੀਰ ਸਿੰਘ ਪੂਰੀ ਤਰ੍ਹਾਂ ਠੀਕ ਹੋ ਗਿਆ ਤਾਂ ਬੀਤੇ ਕੁਝ ਦਿਨ ਪਹਿਲਾਂ ਉਸ ਵਲੋਂ ਫਿਰ ਤੋਂ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਬੀਤੀ ਰਾਤ ਕਰੀਬ 10 ਵਜੇ ਹਰਮਨਬੀਰ ਸਿੰਘ ਵਲੋਂ ਆਪਣੇ ਘਰ ਦੇ ਬਾਥਰੂਮ ਅੰਦਰ ਨਸ਼ੇ ਦਾ ਟੀਕਾ ਲਗਾਇਆ ਗਿਆ, ਜਿਸ ਦੀ ਡੋਜ਼ ਜ਼ਿਆਦਾ ਹੋਣ ਕਰਕੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਰਮਨਬੀਰ ਸਿੰਘ ਨੂੰ ਘਰ ਦੇ ਪਰਿਵਾਰਕ ਮੈਂਬਰਾਂ ਵਲੋਂ ਦਰਵਾਜ਼ਾ ਤੋੜ ਕੇ ਬਾਹਰ ਕੱਢਿਆ ਗਿਆ। ਮ੍ਰਿਤਕ ਆਪਣੇ 4 ਚਾਰ ਸਾਲਾ ਬੇਟਾ, ਪਤਨੀ, ਭੈਣ ਅਤੇ ਮਾਂ-ਬਾਪ ਛੱਡ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਖਿੱਚੀ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ, ਇਕ ਫ਼ੈਸਲੇ ਨਾਲ ਵਧੀਆਂ ਮੁਸ਼ਕਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
NIA ਦਾ ਵੱਡਾ ਐਕਸ਼ਨ, ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ 12 ਗੁਰਗਿਆਂ ਖ਼ਿਲਾਫ਼ ਚੁੱਕਿਆ ਇਹ ਕਦਮ
NEXT STORY