ਗੁਰਦਾਸਪੁਰ (ਗੁਰਪ੍ਰੀਤ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਲੀਲਕਲਾਂ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਪਤੀ-ਪਤਨੀ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਪਸਰ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਰਜਵੰਤ ਕੌਰ ਹਰ ਐਤਵਾਰ ਆਪਣੇ ਪਿੰਡ ਤੋਂ ਕੁਝ ਦੂਰੀ 'ਤੇ ਪਿੰਡ ਲੀਲਕਲਾਂ ਗੁਰਦੁਆਰਾ ਮੱਕਾ ਸਾਹਿਬ ਮੱਥਾ ਟੇਕਣ ਜਾਂਦੇ ਸਨ ਅਤੇ ਅੱਜ ਵੀ ਉਹ ਘਰੋਂ ਗੁਰੂ ਘਰ ਨਤਮਸਤਕ ਹੋਣ ਗਏ ਸੀ ਕਿ ਉਨ੍ਹਾਂ ਨਾਲ ਭਾਣਾ ਵਾਪਰ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਗੁਰਦੁਆਰਾ ਸਾਹਿਬ ਜਦ ਬਲਵੰਤ ਸਿੰਘ ਇਸ਼ਨਾਨ ਕਰਨ ਲਈ ਸਰੋਵਰ 'ਚ ਉਤਾਰਿਆ ਤਾਂ ਉਹ ਸੰਭਲ ਨਹੀਂ ਸਕੀਆ ਅਤੇ ਪਾਣੀ 'ਚ ਡੁੱਬ ਗਿਆ। ਇਹ ਦੇਖਦਿਆਂ ਹੀ ਉਸ ਦੀ ਪਤਨੀ ਰਜਵੰਤ ਕੌਰ ਨੇ ਉਸ ਨੁੰ ਬਚਾੳਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਦੋਵੇਂ ਹੀ ਸਰੋਵਰ 'ਚ ਡੁੱਬ ਗਏ ਅਤੇ ਦੋਵਾਂ ਪਤੀ-ਪਤਨੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਪਤੀ-ਪਤਨੀ ਦੇ ਡੁਬੱਣ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਿੰਡ ਵਾਸੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਉਧਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਆਪਣੇ ਪਿੱਛੇ ਇਕ ਧੀ ਅਤੇ ਦੋ ਪੁੱਤਰਾਂ ਨੂੰ ਛੱਡ ਗਏ ਹਨ। ਹਰ ਕੋਈ ਇਸ ਖ਼ਬਰ ਨੂੰ ਲੈ ਕੇ ਕਾਫ਼ੀ ਭਾਵੁਕ ਹਨ ਅਤੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀ ਖ਼ੇਜ਼ ਮਾਮਲਾ: Love Marriage ਕਰਵਾਉਣ ਵਾਲੇ ਪਤੀ-ਪਤਨੀ ਦੀਆਂ ਖ਼ੇਤ 'ਚੋਂ ਮਿਲੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
NEXT STORY