ਫਰੀਦਕੋਟ (ਜਗਤਾਰ) : ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ (80) ਦਾ ਬੀਤੇ ਦਿਨ ਦਿਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਹਾਕਮ ਸਿੰਘ ਜਿੱਥੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਸਨ, ਉੱਥੇ ਹੀ ਇਨਸਾਫ਼ ਮੋਰਚੇ ਦਾ ਵੀ ਪੂਰਾ ਸਹਿਯੋਗ ਕਰ ਰਹੇ ਸਨ ਪਰ ਬੀਤੇ ਦਿਨ ਦੇਰ ਸ਼ਾਮ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ। ਬੀਤੇ ਦਿਨੀਂ ਜਦੋਂ ਇਨਸਾਫ਼ ਮੋਰਚੇ ਵੱਲੋਂ ਜਾਮ ਦੌਰਾਨ ਫ਼ੌਜੀ ਕਾਫ਼ਲੇ ਨੂੰ ਰੋਕਿਆ ਗਿਆ ਸੀ ਤਾਂ ਉਸ ਵੇਲੇ ਵੀ ਉਹ ਮੋਰਚਾ ਆਗੂ ਤੇ ਸੰਚਾਲਕ ਸੁਖਰਾਜ ਸਿੰਘ ਦੇ ਨਾਲ ਸਨ ਅਤੇ ਹਾਕਮ ਸਿੰਘ ਨੇ ਹੀ ਫ਼ੌਜੀ ਅਫ਼ਸਰਾਂ ਨਾਲ ਗੱਲਬਾਤ ਕੀਤੀ ਸੀ।
ਇਹ ਵੀ ਪੜ੍ਹੋ- ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੇ ਵਾਰਡਨ ਦਾ ਕਾਰਾ, ਕੈਦੀਆਂ ਨੂੰ ਸਪਲਾਈ ਕਰਦਾ ਸੀ ਇਤਰਾਜ਼ਯੋਗ ਸਾਮਾਨ
ਹਾਕਮ ਸਿੰਘ ਆਪਣੇ ਪਿੱਛੇ ਪਤਨੀ, 2 ਬੱਚਿਆਂ ਨੂੰ ਛੱਡ ਗਏ ਸਨ। ਉਨ੍ਹਾਂ ਦੀ ਮੌਤ 'ਤੇ ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਹਾਕਮ ਸਿੰਘ ਫ਼ੌਜੀ ਦੀ ਮੌਤ 'ਤੇ ਡੂੰਘਾ ਦੁੱਖ਼ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- CBSE ਨੇ ਜਾਰੀ ਕੀਤੇ ਸਖ਼ਤ ਹੁਕਮ, ਜੇ ਕੀਤੀ ਇਹ ਗ਼ਲਤੀ ਤਾਂ ਦੇਣਾ ਪਵੇਗਾ ਜੁਰਮਾਨਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਕਰਨ ਵਾਲੇ 2 ਗ੍ਰਿਫਤਾਰ
NEXT STORY