ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਰੇਲਵੇ ਸਟੇਸ਼ਨ ਫਤਹਿਗੜ੍ਹ ਸਾਹਿਬ 'ਤੇ ਚੱਲਦੀ ਰੇਲ ਗੱਡੀ 'ਚੋਂ ਉੱਤਰਨ ਦੀ ਕੋਸ਼ਿਸ਼ ਕਰ ਰਹੀ 21 ਸਾਲਾ ਵਿਦਿਆਰਥਣ ਦੀ ਡਿੱਗਣ ਕਾਰਨ ਮੌਤ ਹੋ ਗਈ। ਇਹ ਲੜਕੀ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੀ ਐੱਮਐੱਸਸੀ ਫੂਡ ਟੈਕਨਾਲੋਜੀ ਦੀ ਵਿਦਿਆਰਥਣ ਸੀ, ਜੋ ਕਿ ਕੇਰਲ ਤੋਂ ਇੱਥੇ ਪੜ੍ਹਾਈ ਕਰਨ ਆਈ ਹੋਈ ਸੀ। ਵਿਦਿਆਰਥਣ ਦੀ ਦੁਖਦਾਈ ਮੌਤ 'ਤੇ ਕਾਲਜ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪੁਲਸ ਵੱਲੋਂ ਵਿਦਿਆਰਥਣ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮਲੇਸ਼ੀਆ 'ਚ ਮੌਤ, ਇਕ ਹਫ਼ਤੇ ਬਾਅਦ ਭੈਣ ਦਾ ਵਿਆਹ ਕਰਨ ਆਉਣਾ ਸੀ ਪੰਜਾਬ
ਮਾਮਲੇ ਦੀ ਜਾਂਚ ਕਰ ਰਹੇ ਜੀਆਰਪੀ ਥਾਣਾ ਸਰਹਿੰਦ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਤੋਂ ਨੰਗਲ-ਊਨਾ ਜਾ ਰਹੀ ਹਿਮਾਚਲ ਐਕਸਪ੍ਰੈੱਸ ਰੇਲ ਗੱਡੀ ਜਦੋਂ ਫਤਿਹਗੜ੍ਹ ਸਾਹਿਬ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੋਂ ਰਵਾਨਾ ਹੋਈ ਤਾਂ ਟ੍ਰੇਨ 'ਚੋਂ ਉੱਤਰਨ ਸਮੇਂ ਪੈਰ ਸਲਿਪ ਹੋ ਕੇ ਡਿੱਗਣ ਕਾਰਨ ਇਕ ਲੜਕੀ ਦੀ ਮੌਤ ਹੋ ਗਈ। ਉਸ ਦੀ ਪਛਾਣ ਅਨਾਖਾ (21) ਵਾਸੀ ਥਿਰਕੋਵਿਲ ਲੇਨ ਵਿਨੇਲਾ (ਕੇਰਲਾ) ਵਜੋਂ ਹੋਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਐਲਾਨ
NEXT STORY