ਬਟਾਲਾ- ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਇਕ ਹੋਰ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ ਅਤੇ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ, ਹੋਟਲਾਂ ਤੇ ਰਿਜ਼ੋਰਟਾਂ ’ਚ 40 ਫੀਸਦੀ ਐਡਵਾਂਸ ਬੁਕਿੰਗ ਰੱਦ
NEXT STORY