ਭਵਾਨੀਗੜ੍ਹ, (ਸੰਜੀਵ, ਵਿਕਾਸ)— ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰੱਖਤ 'ਚ ਵੱਜਣ ਨਾਲ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਰਾਤ ਵੇਲੇ ਨੌਜਵਾਨ ਗੁਰਮੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਆਪਣੇ ਪਿੰਡ ਸੰਘਰੇੜ੍ਹੀ ਨੂੰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਮੋੜ ਤੋਂ ਬੇਕਾਬੂ ਹੋ ਕੇ ਖ਼ੇਤਾਨਾਂ ਵਿਚ ਖੜ੍ਹੇ ਦਰੱਖਤਾਂ ਨਾਲ ਜਾ ਵੱਜਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਰਘਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਮੱਖਣ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਕਰਵਾਉਣ ਲਈ ਸੰਗਰੂਰ ਭੇਜ ਦਿੱਤੀ ਹੈ।
ਦਿਨ-ਦਿਹਾੜੇ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
NEXT STORY