ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬੀਤੀ ਰਾਤ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਕਾਫਲ ਮਸੀਹ ਸਿਕੱਮ ’ਚ ਬਤੌਰ ਆਰਮੀ ਵਿਚ ਨਾਇਬ ਸੂਬੇਦਾਰ ਦੀਆਂ ਸੇਵਾਵਾਂ ਨਿਭਾ ਰਹੇ ਸਨ, ਦੀ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।
ਇਹ ਵੀ ਪੜ੍ਹੋ :ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਕਾਹਲਵਾਂ ਦੇ ਸਰਪੰਚ ਸੁਲੱਖਣ ਮਸੀਹ ਵੱਲੋਂ ਦੱਸਿਆ ਗਿਆ ਕਿ ਕਾਫਲ ਮਸੀਹ (38) ਪੁੱਤਰ ਜੈਮਸ ਮਸੀਹ ਵਾਸੀ ਪਿੰਡ ਕਾਹਲਵਾਂ ਆਰਮੀ ਵਿਚ ਪਿਛਲੇ ਕਰੀਬ 17 ਸਾਲ ਤੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਦੇਸ਼ ਦੀ ਸੇਵਾ ਕਰ ਰਹੇ ਸਨ। ਬੀਤੀ ਰਾਤ ਅਚਾਨਕ ਹਾਰਟ ਅਟੈਕ ਆਉਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਅਜੇ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਵਾਪਸ ਡਿਊਟੀ ’ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਫਲ ਮਸੀਹ ਦੀ ਮ੍ਰਿਤਕ ਦੇਹ 20 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇਗੀ ਅਤੇ 21 ਫਰਵਰੀ ਨੂੰ ਪਿੰਡ ਦੇ ਕਬਰਿਸਤਾਨ ਵਿਚ ਦਫਨਾਇਆ ਜਾਵੇਗਾ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ
NEXT STORY