ਲੁਧਿਆਣਾ, (ਮਹੇਸ਼)- ਹੰਬੜਾਂ ਰੋਡ 'ਤੇ ਐਤਵਾਰ ਨੂੰ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਤੇ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹੈਬੋਵਾਲ ਦੇ 37 ਸਾਲਾ ਲਵਲੀ ਤੇ ਚੂਹੜਪੁਰ ਦੀ 35 ਸਾਲਾ ਭਾਰਤੀ ਦੇ ਤੌਰ 'ਤੇ ਹੋਈ ਹੈ। ਹੈਬੋਵਾਲ ਪੁਲਸ ਨੇ ਕੇਸ ਦਰਜ ਕਰ ਕੇ ਟਰੈਕਟਰ-ਟਰਾਲੀ ਚਾਲਕ ਰਾਮਵੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਸਬ-ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਹਾਦਸਾ ਅੱਜ ਸਵੇਰੇ ਹੋਇਆ, ਜਦੋਂ ਲਵਲੀ ਅਤੇ ਭਾਰਤੀ ਐਕਟਿਵਾ 'ਤੇ ਸਵਾਰ ਹੋ ਕੇ ਹੰਬੜਾਂ ਰੋਡ ਵੱਲ ਜਾ ਰਹੇ ਸਨ। ਜਿਉਂ ਹੀ ਉਹ ਰੋਡ 'ਤੇ ਪਹੁੰਚੇ ਤਾਂ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਉਨ੍ਹਾਂ ਦੀ ਐਕਟਿਵਾ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੱਕੀ ਹੋਈ ਕਣਕ ਨੂੰ ਅੱਗ ਤੋਂ ਬਚਾਉਣ ਦੇ ਅਗੇਤੇ ਪ੍ਰਬੰਧ
NEXT STORY