ਭਿੱਖੀਵਿੰਡ (ਭਾਟੀਆ) : ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਪੂਹਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ 45 ਸਾਲਾ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਵੇਲ ਸਿੰਘ ਨੂੰ ਨਸ਼ੇ ਦੀ ਲੱਥ ਕਾਰਨ ਉਸਦੀ ਪਤਨੀ ਸੀਤਾ ਕੌਰ ਪਿਛਲੇ ਛੇ ਮਹੀਨਿਆਂ ਤੋਂ ਆਪਣੇ ਪੇਕੇ ਪਿੰਡ ਬੋਹੜੂ ਵਿਖੇ ਲੈ ਗਈ ਸੀ। ਜਿਥੇ ਰਵੇਲ ਸਿੰਘ ਟੇਲਰ ਮਾਸਟਰ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਸਾਊਦੀ ਅਰਬ ’ਚ ਵੱਖ-ਵੱਖ ਅਪਰਾਧਾਂ ਕਾਰਨ 2 ਵਿਅਕਤੀਆਂ ਨੂੰ ਮੌਤ ਦੀ ਸਜ਼ਾ
ਬੀਤੇ ਤਿੰਨ ਦਿਨ ਪਹਿਲਾਂ ਹੀ ਰਵੇਲ ਸਿੰਘ ਆਪਣੇ ਘਰ ਵਾਪਿਸ ਪਰਤਿਆ ਸੀ। ਜਿਸ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਦੀ ਮਾਂ ਅਮਰਜੀਤ ਕੌਰ ਨੇ ਦੱਸਿਆ ਕਿ ਪਿੰਡ ਪੂਹਲੇ ਵਿੱਚ ਨਸ਼ਾ ਵੱਡੇ ਪੱਧਰ 'ਤੇ ਵਿਕ ਰਿਹਾ ਹੈ, ਜਿਸ ਕਾਰਨ ਦੋ ਦਿਨ ਪਹਿਲਾਂ ਵੀ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਸੀ ਅਤੇ ਅੱਜ ਉਸਦਾ ਪੁੱਤਰ ਨਸ਼ੇ ਦੀ ਭੇਟ ਚੜ੍ਹ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
ਇਸ ਮੌਕੇ ਪਿੰਡ ਦੇ ਨੰਬਰਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪਿੰਡ ਪੂਹਲੇ ਵਿੱਚ ਵੱਡੇ ਪੱਧਰ 'ਤੇ ਨਸ਼ਾ ਵਿਕਦਾ ਹੈ ਪਰ ਪ੍ਰਸਸ਼ਨ ਵੱਲੋਂ ਨਸ਼ੇ ਵੇਚਣ ਵਾਲਿਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਵੇਲ ਸਿੰਘ ਪੁੱਤਰ ਸ਼ੇਰ ਸਿੰਘ ਆਪਣੇ ਪਿਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਇਸ ਸਬੰਧੀ ਜਦੋਂ ਥਾਣਾ ਭਿੱਖੀਵਿੰਡ ਦੇ ਮੁਖੀ ਬਲਜਿੰਦਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਕਰਨ ਉਪਰੰਤ ਪੋਸਟ ਮਾਰਟਮ ਲਈ ਰਵਾਨਾ ਕਰ ਦਿੱਤਾ ਗਿਆ ਹੈ, ਜੋ ਵੀ ਮੈਡੀਕਲ ਰਿਪੋਰਟ ਆਵੇਗੀ ਉਸਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੋਟਰਸਾਈਕਲ ਸਵਾਰ 4 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਡਾਕਟਰ ਤੋਂ ਲੁੱਟੀ ਆਰਟਿਕਾ ਕਾਰ
NEXT STORY