ਚੰਡੀਗੜ੍ਹ (ਵਾਰਤਾ)-ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਕੱਦਾਵਰ ਨੇਤਾ ਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੋ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਉਥੇ ਹੀ ਪੰਜਾਬ ਸਰਕਾਰ ਨੇ ਬਾਦਲ ਦੇ ਸਨਮਾਨ ’ਚ ਬੁੱਧਵਾਰ ਨੂੰ ਇਕ ਦਿਨ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਸਵੇਰੇ 10 ਵਜੇ ਸੈਕਟਰ-28 ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਆਮ ਲੋਕ ਸ਼ਰਧਾਂਜਲੀ ਭੇਟ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿਥੇ ਵੀਰਵਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ
ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਬੇਹੱਦ ਦੁੱਖਦਾਈ, ਉਨ੍ਹਾਂ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ : ਮਾਇਆ
NEXT STORY